07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਇਕੋ ਰਾਤ ਅੱਧੀ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਤੇ ਹੋਰ ਸਾਮਾਨ ਚੋਰੀ

ਸੰਗਤ ਮੰਡੀ, 6 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੀਆਂ ਖੇਤਾਂ ਵਿਚ ਲੱਗੀਆਂ ਸੋਲਰ ਮੋਟਰਾਂ ਤੋਂ ਤਾਰਾਂ ਤੇ ਹੋਰ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰਾਂ ਵਲੋਂ ਪਿੰਡ ਪਥਰਾਲਾ ਦੇ ਕਿਸਾਨਾਂ ਦੀਆਂ ਖੇਤਾਂ ’ਚ ਲੱਗੀਆਂ ਸੋਲਰ ਮੋਟਰਾਂ ਨੂੰ ਨਿਸ਼ਾਨਾ ਬਣਾ ਕੇ ਅੱਧੀ ਦਰਜਨ ਮੋਟਰਾਂ ਤੋਂ ਤਾਰਾਂ ਅਤੇ ਹੋਰ ਸਮਾਨ ਚੋਰੀ ਕਰ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੰਗਤ ਮੰਡੀ, 6 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੀਆਂ ਖੇਤਾਂ ਵਿਚ ਲੱਗੀਆਂ ਸੋਲਰ ਮੋਟਰਾਂ ਤੋਂ ਤਾਰਾਂ ਤੇ ਹੋਰ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰਾਂ ਵਲੋਂ ਪਿੰਡ ਪਥਰਾਲਾ ਦੇ ਕਿਸਾਨਾਂ ਦੀਆਂ ਖੇਤਾਂ ’ਚ ਲੱਗੀਆਂ ਸੋਲਰ ਮੋਟਰਾਂ ਨੂੰ ਨਿਸ਼ਾਨਾ ਬਣਾ ਕੇ ਅੱਧੀ ਦਰਜਨ ਮੋਟਰਾਂ ਤੋਂ ਤਾਰਾਂ ਅਤੇ ਹੋਰ ਸਮਾਨ ਚੋਰੀ ਕਰ ਲਿਆ। ਜਿਸ ਨਾਲ ਕਿਸਾਨਾਂ ਦਾ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਪਿੰਡ ਪਥਰਾਲਾ ਦੇ ਪੀੜ੍ਹਤ ਕਿਸਾਨ ਮਨਪ੍ਰੀਤ ਸਿੰਘ ਪੁੱਤਰ ਨਾਜਰ ਸਿੰਘ, ਅਤੇ ਬੋਘਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਚੋਰਾਂ ਵਲੋਂ ਬੀਤੀ ਰਾਤ ਉਨ੍ਹਾਂ ਦੀਆਂ ਇਕ ਰਸਤੇ ’ਤ ਪੈਂਦੀਆਂ 6 ਮੋਟਰਾਂ ਤੋਂ ਤਾਰਾਂ ਅਤੇ ਹੋਰ ਕੀਮਤੀ ਸਮਾਨ ਚੋਰੀ ਕੀਤਾ ਗਿਆ ਹੈ। ਜਿਸ ਬਾਰੇ ਉਨ੍ਹਾਂ ਨੂੰ ਸਵੇਰ ਸਮੇਂ ਪਤਾ ਲੱਗਿਆ ਜਦੋਂ ਉਹ ਮੋਟਰਾਂ ਚਲਾਉਣ ਲਈ ਆਪਣੇ ਖੇਤਾਂ ਵਿਚ ਗਏ। ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਪਹਿਲਾਂ ਵੀ ਪਿੰਡ ਦੇ ਕਈ ਹੋਰ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕੀਤੀਆਂ ਜਾ ਚੁੱਕੀਆਂ ਹਨ ਪਰ ਪੁਲਿਸ ਚੋਰਾਂ ਨੂੰ ਕਾਬੂ ਨਹੀਂ ਕਰ ਸਕੀ। ਜਿਸ ਕਰਕੇ ਉਹ ਵਾਰ-ਵਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਿਚ ਸਫਲ ਹੋ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਚੋਰਾਂ ਨੂੰ ਕਾਬੂ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਕੀਤਾ ਜਾਵੇ ਅਤੇ ਕਿਸਾਨਾਂ ਦੇ ਖੇਤਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਰੋਕਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਐਸ. ਆਈ. ਆਰ. ਸੰਬੰਧੀ ਵਿਸ਼ੇਸ਼ ਕੈਂਪ ਲਗਾਏ ਅਗਲੀ ਖ਼ਬਰ ਮੋਹਨਜੀਤ ਸ਼ੇਰੋਂ ਐਕਸ਼ਨ ਕਮੇਟੀ ਵਲੋਂ ਰੱਖੇ ਸੰਗਰੂਰ ਰੋਸ ਧਰਨੇ ’ਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ
Ad Position 24