07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੰਡਾਂਵਾਲਾ ’ਚ 20 ਨੂੰ ਹੋਵੇਗੀ ‘ਪੰਜਾਬ ਸੀਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ’

ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੇ ਪਿੰਡ ਜੰਡਾਂਵਾਲਾ ਵਿਖੇ 20 ਸਤੰਬਰ ਨੂੰ ‘ਪੰਜਾਬ ਸੀਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ’ (ਲੜਕੇ-ਲੜਕੀਆਂ) ਕਰਵਾਈ ਜਾ ਰਹੀ ਹੈ। ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰਾਂ ਵਲੋਂ ਖੇਡ ਮੈਦਾਨ ਦਾ ਮੁਆਇਨਾ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੇ ਪਿੰਡ ਜੰਡਾਂਵਾਲਾ ਵਿਖੇ 20 ਸਤੰਬਰ ਨੂੰ ‘ਪੰਜਾਬ ਸੀਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ’ (ਲੜਕੇ-ਲੜਕੀਆਂ) ਕਰਵਾਈ ਜਾ ਰਹੀ ਹੈ। ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰਾਂ ਵਲੋਂ ਖੇਡ ਮੈਦਾਨ ਦਾ ਮੁਆਇਨਾ ਕੀਤਾ ਗਿਆ । ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸੋਸੀਏਸ਼ਨ ਦੇ ਚੇਅਰਮੈਨ ਡਾ. ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਹੋਈ ਇਕੱਤਰਤਾ ਮੌਕੇ ਐਸੋਸੀਏਸ਼ਨ ਦੇ ਸਕੱਤਰ ਹਰਜਿੰਦਰ ਸਿੰਘ ਜਿੰਦਾ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਨਥਾਣਾ, ਜਸਪਾਲ ਸੀਰਾ ਮਸ਼ਾਣਾ, ਮਾਸਟਰ ਰਣਜੀਤ ਸਿੰਘ ਬਰਾੜ, ਜਗਸੀਰ ਸੀਰਾ ਜੰਡਾਂਵਾਲਾ, ਹਰਜਿੰਦਰ ਸਿੰਘ ਪੰਚਾਇਤ ਮੈਂਬਰ, ਬਲਕਰਨ ਸਿੰਘ ਬਲੀ, ਹਰਮਨ ਸਿੰਘ ਭੈਣੀ, ਗੁਰਵਿੰਦਰ ਸਿੰਘ ਤੁੰਗਵਾਲੀ, ਬਲਜਿੰਦਰ ਸਿੰਘ ਤੁੰਗਵਾਲੀ, ਸਿਕੰਦਰ ਸਿੰਘ ਧਤੂ, ਰਾਜੂ, ਮੰਦਰ ਸਿੰਘ, ਰੰਮਾ, ਗੁਰਸੇਵ ਸਿੰਘ ਸੇਬੂ, ਹਰਜੀਤ ਆਕਲੀਆ ਖ਼ੁਰਦ ਸਮੇਤ ਹੋਰ ਅਹੁਦੇਦਾਰ ਤੇ ਪ੍ਰਬੰਧਕ ਹਾਜ਼ਰ ਰਹੇ। ਇਸ ਮੌਕੇ ਸਕੱਤਰ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਪੰਜਾਬ ਕਬੱਡੀ ਚੈਂਪੀਅਨਸ਼ਿਪ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਸ਼ਮੂਲੀਅਤ ਕਰਨਗੀਆਂ ਅਤੇ ਮੈਦਾਨ ਵਿਚ ਕਬੱਡੀ ਦੇ ਜੌਹਰ ਵਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸੀਰਾ ਜੰਡਾਂਵਾਲਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਗ੍ਰਾਮ ਪੰਚਾਇਤ ਜੰਡਾਂਵਾਲਾ, ਦੀਪ ਸਿੱਧੂ ਕਬੱਡੀ ਕਲੱਬ ਜੰਡਾਂਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ‘ਚੈਂਪੀਅਨਸ਼ਿਪ’ ਨੂੰ ਪੂਰਨ ਸੁਚੱਜੇ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਉੱਦਮ ਕੀਤਾ ਜਾਵੇਗਾ ਅਤੇ ਖਿਡਾਰੀਆਂ ਤੇ ਦਰਸ਼ਕਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਵਿਚ ਹੋਣ ਵਾਲੇ ਇਸ ਖੇਡ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੀ ਤਿਆਰੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24