08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੜਕ ਹਾਦਸਿਆਂ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਗੋਦਾਮ ਰੋਡ ’ਤੇ ਪੁਲਿਸ ਥਾਣਾ ਕੋਤਵਾਲੀ ਦੇ ਨੇੜੇ ਇਕ ਕਾਰ ਚਾਲਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ । ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਨੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਗੋਦਾਮ ਰੋਡ ’ਤੇ ਪੁਲਿਸ ਥਾਣਾ ਕੋਤਵਾਲੀ ਦੇ ਨੇੜੇ ਇਕ ਕਾਰ ਚਾਲਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ । ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਨੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ । ਜ਼ਖਮੀ ਮੋਟਰਸਾਈਕਲ ਸਵਾਰ ਦੀ ਪਹਿਚਾਣ ਮੁਕੇਸ਼ ਪੁੱਤਰ ਹੰਸਰਾਜ (45) ਵਾਸੀ ਸੰਜੇ ਨਗਰ ਵਜੋਂ ਹੋਈ ਹੈ । ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ - ਸਥਾਨਕ ਬਠਿੰਡਾ ਮਲੋਟ ਰੋਡ ’ਤੇ ਕਾਲੀ ਮਾਤਾ ਮੰਦਰ ਦੇ ਨੇੜੇ ਅਚਾਨਕ ਇਕ ਅਵਾਰਾ ਪਸ਼ੂ ਨਾਲ ਮੋਟਰਸਾਈਕਲ ਦੇ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਐਂਬੂਲੈਂਸ ਟੀਮ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਜ਼ਖਮੀ ਮੋਟਰ ਸਾਈਕਲ ਸਵਾਰ ਦੀ ਪਹਿਚਾਣ ਗਗਨਦੀਪ ਸਿੰਘ ਪੁੱਤਰ ਪਵਨ ਕੁਮਾਰ (26) ਵਾਸੀ ਗਿੱਦੜਬਾਹਾ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਅਗਲੀ ਖ਼ਬਰ ਜੰਡਾਂਵਾਲਾ ’ਚ 20 ਨੂੰ ਹੋਵੇਗੀ ‘ਪੰਜਾਬ ਸੀਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ’
Ad Position 24