08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਮੈਗਾ ਪਲੇਸਮੈਂਟ ਡਰਾਈਵ ’ਚ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ

ਬੁਢਲਾਡਾ, 6 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਵਿਖੇ ‘ਡਾਇਰੈਕਟੋਰੇਟ ਆਫ਼ ਐਜੂਕੇਸ਼ਨ’ ਦੀ ਅਗਵਾਈ ਹੇਠ ਪਿਛਲੇ ਦਿਨੀਂ ਕਰਵਾਈ ਗਈ ‘ਰਾਜ ਪੱਧਰੀ ਮੈਗਾ ਪਲੇਸਮੈਂਟ ਡਰਾਈਵ 2026’ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੁਢਲਾਡਾ, 6 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਵਿਖੇ ‘ਡਾਇਰੈਕਟੋਰੇਟ ਆਫ਼ ਐਜੂਕੇਸ਼ਨ’ ਦੀ ਅਗਵਾਈ ਹੇਠ ਪਿਛਲੇ ਦਿਨੀਂ ਕਰਵਾਈ ਗਈ ‘ਰਾਜ ਪੱਧਰੀ ਮੈਗਾ ਪਲੇਸਮੈਂਟ ਡਰਾਈਵ 2026’ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੀ ਸੋਚ ਅਨੁਸਾਰ ਵਿਦਿਆਰਥੀ ਸਿਰਫ਼ ਡਿਗਰੀਆਂ ਹਾਸਲ ਕਰਨ ਤੱਕ ਹੀ ਸੀਮਤ ਨਾ ਰਹਿਣ ਸਗੋਂ ਪੜ੍ਹਾਈ ਮੁਕੰਮਲ ਹੁੰਦੇ ਹੀ ਉਨ੍ਹਾਂ ਨੂੰ ਯੋਗ ਰੁਜ਼ਗਾਰ ਮਿਲੇ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਪਰਿਵਾਰ ਤੇ ਸਮਾਜ ਦਾ ਸਹਾਰਾ ਬਣ ਸਕਣ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਤੋਂ ਪਹੁੰਚੀਆਂ ਵੱਖ-ਵੱਖ ਕੰਪਨੀਆਂ ਵਲੋਂ ਲਗਪਗ 150 ਤੋਂ ਵੱਧ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਸੀ ਜਿਨ੍ਹਾਂ ਨੂੰ ਅੱਜ ਇਹ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪਲੇਸਮੈਂਟ ਕੋਆਰਡੀਨੇਟਰ ਡਾ. ਨੀਤਿ ਕਾ ਗੋਇਲ ਅਨੁਸਾਰ ਫਲੈਕਸੀਓ ’ਚ 47, ਆਈ.ਸੀ.ਆਈ.ਸੀ.ਆਈ. ਬੈਂਕ ’ਚ 7, ਡਾ. ਆਈ.ਟੀ. ਗਰੁੱਪ ਵਿਚ 56, ਫੋਰਗੋ ਫਾਰਮਾਸਿਊਟੀਕਲਜ਼ ’ਚ 10, ਸੁਆਵ ਹੈਲਥਕੇਅਰ ਵਿਚ 7, ਸੈਟਿਨ ਕ੍ਰੈਡ ਿਟਕੇਅਰ ਵਿਚ 18, ਭਾਰਤ ਫਾਈਨੈਂਸ਼ੀਅਲ ਇਨਕਲੂਜ਼ਨ ਲਿਮਟਿਡ ’ਚ 7 ਤੇ ਸਵਾਸਤਿਕ ਲਾਈਫ਼ ਸਾਇੰਸਜ਼ ’ਚ 6 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਗੁਰਬਿੰਦਰ ਭਗਤਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ -ਹਲਕਾ ਰਾਮਪੁਰਾ ਫੂਲ ਦਾ ਕਨਵੀਨਰ ਕੀਤਾ ਨਿਯੁ... ਅਗਲੀ ਖ਼ਬਰ ਜੀ. ਜੀ. ਐਸ. ਪੀ. ਐਸ. ਜੋਗੇਵਾਲਾ ਵਲੋਂ ਨੈਤਿਕ ਕਦਰਾਂ-ਕੀਮਤਾਂ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ
Ad Position 24