07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਾਤਾ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿਖੇ ਅੱਖਾਂ ਅਤੇ ਦੰਦਾਂ ਦਾ ਵਿਸ਼ਾਲ ਜਾਂਚ ਕੈਂਪ

ਭੁੱਚੋ ਮੰਡੀ, 6 ਸਤੰਬਰ (ਬਿੱਕਰ ਸਿੰਘ ਸਿੱਧੂ)-ਮਾਤਾ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿਖੇ ਮੰਦਰ ਦੇ ਬਾਨੀ ਜੋਗਿੰਦਰ ਕਾਕਾ ਦੀ ਅਗਵਾਈ ਹੇਠ ਨੈਨ ਜਯੋਤੀ ਚੈਰੀਟੇਬਲ ਸੁਸਾਇਟੀ ਵਲੋਂ ਅੱਖਾਂ ਅਤੇ ਦੰਦਾਂ ਦਾ ਵਿਸ਼ਾਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਵੱਡੀ ਗਿਣਤੀ ਮਰੀਜ਼ਾਂ ਨੇ ਪਹੁੰਚ ਕੇ ਮਾਹਿਰ ਡਾਕਟਰਾਂ ਕੋਲੋਂ ਜਾਂਚ ਅਤੇ ਇਲਾਜ ਦੀ ਸਹੂਲਤ ਪ੍ਰਾਪਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਭੁੱਚੋ ਮੰਡੀ, 6 ਸਤੰਬਰ (ਬਿੱਕਰ ਸਿੰਘ ਸਿੱਧੂ)-ਮਾਤਾ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿਖੇ ਮੰਦਰ ਦੇ ਬਾਨੀ ਜੋਗਿੰਦਰ ਕਾਕਾ ਦੀ ਅਗਵਾਈ ਹੇਠ ਨੈਨ ਜਯੋਤੀ ਚੈਰੀਟੇਬਲ ਸੁਸਾਇਟੀ ਵਲੋਂ ਅੱਖਾਂ ਅਤੇ ਦੰਦਾਂ ਦਾ ਵਿਸ਼ਾਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਵੱਡੀ ਗਿਣਤੀ ਮਰੀਜ਼ਾਂ ਨੇ ਪਹੁੰਚ ਕੇ ਮਾਹਿਰ ਡਾਕਟਰਾਂ ਕੋਲੋਂ ਜਾਂਚ ਅਤੇ ਇਲਾਜ ਦੀ ਸਹੂਲਤ ਪ੍ਰਾਪਤ ਕੀਤੀ। ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਆਈ ਹਸਪਤਾਲ ਵਿਖੇ ਡਾ: ਯੋਗੇਸ਼ ਬਾਂਸਲ (ਐਮ.ਐਸ.) ਵਲੋਂ 136 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ 2 ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਕੀਤੇ ਗਏ। ਇਸੇ ਤਰ੍ਹਾਂ, ਮੋਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਡੈਂਟਲ ਹਸਪਤਾਲ ਵਿਚ ਡਾ: ਅੰਸ਼ੂ ਗਰਗ (ਐਮ.ਡੀ.ਐਸ.) ਨੇ 27 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦਾ ਇਲਾਜ ਕੀਤਾ। ਕੈਂਪ ਦੌਰਾਨ ਸਾਰੇ ਮਰੀਜ਼ਾਂ ਨੂੰ ਹਸਪਤਾਲ ਵਲੋਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਲਾਲਾ ਵਾਸੁਦੇਵ ਮੰਗਲਾ ਚੈਰੀਟੇਬਲ ਕਲੀਨਿਕਲ ਲੈਬ ਵਿਚ ਲੈਬ ਟੈਕਨੋਲੋਜਿਸਟ ਵਿਨੋਦ ਗੋਇਲ ਵਲੋਂ ਵੱਖ-ਵੱਖ ਟੈਸਟ ਕੰਪਿਊਟਰਾਈਜ਼ਡ ਪ੍ਰਣਾਲੀ ਰਾਹੀਂ ਚੈਰੀਟੇਬਲ ਰੇਟ ’ਤੇ ਕੀਤੇ ਗਏ। ਬਾਨੀ ਜੋਗਿੰਦਰ ਕਾਕਾ ਅਤੇ ਚੇਅਰਮੈਨ ਪਵਨ ਬਾਂਸਲ ਨੇ ਦੱਸਿਆ ਕਿ ਨਿਆਂ ਜਯੋਤੀ ਚੈਰੀਟੇਬਲ ਸੁਸਾਇਟੀ ਦਾ ਮੁੱਖ ਮਕਸਦ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ੁੱਕਰਵਾਰ ਨੂੰ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਲੋਕਾਂ ਲਈ ਚਾਹ, ਬਿਸਕੁਟ ਅਤੇ ਲੰਗਰ ਦਾ ਵੀ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਲਈ ਨਿਰਧਾਰਿਤ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਉਤਸਵ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ
Ad Position 24