07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖੇਤੀਬਾੜੀ ਲਈ ਨਿਰਧਾਰਿਤ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਕੋਟਫੱਤਾ, 6 ਸਤੰਬਰ (ਰਣਜੀਤ ਸਿੰਘ ਬੁੱਟਰ): ਕਿਸਾਨਾਂ ਵੱਲੋਂ ਬਿਜਲੀ ਬੋਰਡ ਸਬ-ਡਿਵੀਜ਼ਨ ਕੋਟਸ਼ਮੀਰ ਦੇ ਦਫ਼ਤਰ ਵਿਖੇ ਇਕੱਠ ਕਰਕੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕਰਦਿਆਂ ਆਪਣਾ ਮੰਗ ਪੱਤਰ ਐਸਡੀਓ ਸੁਖਪ੍ਰੀਤ ਸਿੰਘ ਨੂੰ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਲਈ ਦਿਨ ਵਿੱਚ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਕੋਟਫੱਤਾ, 6 ਸਤੰਬਰ (ਰਣਜੀਤ ਸਿੰਘ ਬੁੱਟਰ): ਕਿਸਾਨਾਂ ਵੱਲੋਂ ਬਿਜਲੀ ਬੋਰਡ ਸਬ-ਡਿਵੀਜ਼ਨ ਕੋਟਸ਼ਮੀਰ ਦੇ ਦਫ਼ਤਰ ਵਿਖੇ ਇਕੱਠ ਕਰਕੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕਰਦਿਆਂ ਆਪਣਾ ਮੰਗ ਪੱਤਰ ਐਸਡੀਓ ਸੁਖਪ੍ਰੀਤ ਸਿੰਘ ਨੂੰ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਲਈ ਦਿਨ ਵਿੱਚ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ। ਕਿਸਾਨਾਂ ਕਿਹਾ ਕਿ ਬਿਜਲੀ ਸਪਲਾਈ ਸਹੀ ਨਾਂ ਮਿਲਣ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਸਮੇਂ ਸਿਰ ਪਾਣੀ ਨਾ ਮਿਲਣ ਕਾਰਨ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਫ਼ਸਲ ਪਾਲਣ ਲਈ ਪੂਰੀ ਮਿਹਨਤ ਲਗਾ ਰਹੇ ਹਨ ਪਰ ਜਦੋਂ ਫ਼ਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ ਤਾਂ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਕੁਲਬੀਰ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਤੇਜ ਸਿੰਘ, ਗੁਰਸੇਵਕ ਸਿੰਘ, ਨੈਬ ਸਿੰਘ, ਹਰਪਾਲ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਜਿੰਦਰ ਸਿੰਘ, ਹਰਦੇਵ ਸਿੰਘ, ਇਕਬਾਲ ਸਿੰਘ, ਮਨਪ੍ਰੀਤ ਸਿੰਘ, ਜਗਸੀਰ ਸਿੰਘ, ਬਲਕਰਨ ਸਿੰਘ, ਗੁਰਜੀਤ ਸਿੰਘ, ਸੁਖਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਰੰਤੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦਿੱਤ ਸਿੰਘ, ਹਰਵਿੰਦਰ ਸਿੰਘ, ਇਕਬਾਲ ਸਿੰਘ, ਰਾਜ ਸਿੰਘ, ਕਵਲ ਸਿੰਘ, ਸ਼ੰਬੂ, ਗੱਗੀ, ਰੇਸ਼ਮ, ਤਰਸੇਮ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਅਜੈਬ ਸਿੰਘ, ਜਸਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁੰਗਾ ਮਸਤੂਆਣਾ ਵਿਖੇ ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਪਾਠ ਬੋਧ ਸਮਾਗਮ’ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿਖੇ ਅੱਖਾਂ ਅਤੇ ਦੰਦਾਂ ਦਾ ਵਿਸ਼ਾਲ ਜਾਂਚ ਕੈਂਪ
Ad Position 24