ਸੜਕ ਹਾਦਸਿਆਂ ’ਚ ਚਾਰ ਵਿਅਕਤੀ ਗੰਭੀਰ ਜ਼ਖ਼ਮੀ
ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਹਾਦਸਿਆਂ ਵਿਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਣ ਉਪਰੰਤ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਵਲੋਂ ਜ਼ਖ਼ਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ । ਬਠਿੰਡਾ-ਸੰਤਪੁਰਾ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ।
ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਹਾਦਸਿਆਂ ਵਿਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਣ ਉਪਰੰਤ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਵਲੋਂ ਜ਼ਖ਼ਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ । ਬਠਿੰਡਾ-ਸੰਤਪੁਰਾ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ । ਜ਼ਖ਼ਮੀਆਂ ’ਚ ਅਸ਼ੋਕ ਕੁਮਾਰ (45) ਵਾਸੀ ਜਨਤਾ ਨਗਰ, ਵਰਿੰਦਰ ਸਿੰਘ ਪੁੱਤਰ ਮਥੀ ਰਾਮ (57) ਵਾਸੀ ਵਿਸ਼ਾਲ ਨਗਰ ਵਾਸੀ ਹਨ। ਇਸ ਤੋਂ ਇਲਾਵਾ ਕੈਂਟ ਰਿੰਗ ਰੋਡ ’ਤੇ ਰਾਣਾ ਟੀ.ਸੀ.ਪੀ. ਗੇਟ ਨੇੜੇ ਇੱਕ ਹੰਪ ਤੋਂ ਦੋ ਮੋਟਰਸਾਈਕਲ ਸਵਾਰ ਆਪਣਾ ਸੰਤੁਲਨ ਗੁਆ ਬੈਠੇ ਅਤੇ ਹੇਠਾਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਗੁਰਨਾਮ ਸਿੰਘ (48) ਅਤੇ ਰਾਮਪਾਲ ਸਿੰਘ (ਦੋਵੇਂ ਵਾਸੀ ਪਿੰਡ ਠੀਕਰੀ ਵਾਲਾ, ਜ਼ਿਲ੍ਹਾ ਬਰਨਾਲਾ) ਦੇ ਰਹਿਣ ਵਾਲੇ ਹਨ। ਸੂਤਰਾਂ ਅਨੁਸਾਰ ਜ਼ਖ਼ਮੀ ਮੋਟਰਸਾਈਕਲ ਸਵਾਰ ਆਪਣੇ ਪਿੰਡ ਤੋਂ ਏਮਜ਼ ਹਸਪਤਾਲ ਇੱਕ ਮਰੀਜ਼ ਨੂੰ ਖਾਣਾ ਪਹੁੰਚਾਉਣ ਲਈ ਜਾ ਰਹੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ।