06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਕਾਰ ਕੇਂਦਰੀ ਗ੍ਰਾਂਟਾਂ ਨੂੰ ਪ੍ਰਾਪਤੀ ਦੱਸਣ ਦੀ ਬਜਾਏ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰੇ- ਦਾਤੇਵਾਸ

ਬੁਢਲਾਡਾ, 6 ਸਤੰਬਰ (ਸਵਰਨ ਸਿੰਘ ਰਾਹੀ)- ਕੇਂਦਰ ਸਰਕਾਰ ਵਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਸੂਬਾ ਸਰਕਾਰ ਵਲੋਂ ਇਨ੍ਹਾਂ ਗ੍ਰਾਂਟਾਂ ਨੂੰ ਆਪਣੀ ਪ੍ਰਾਪਤੀ ਵਜੋਂ ਪੇਸ਼ ਕਰ ਕੇ ਸਿਆਸੀ ਵਾਹ-ਵਾਹ ਖੱਟੀ ਜਾ ਰਹੀ ਹੈ। ਇਹ ਦੋਸ਼ ਭਾਜਪਾ ਦੇ ਸੀਨੀਅਰ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਗੱਲਬਾਤ ਦੌਰਾਨ ਲਗਾਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੁਢਲਾਡਾ, 6 ਸਤੰਬਰ (ਸਵਰਨ ਸਿੰਘ ਰਾਹੀ)- ਕੇਂਦਰ ਸਰਕਾਰ ਵਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਸੂਬਾ ਸਰਕਾਰ ਵਲੋਂ ਇਨ੍ਹਾਂ ਗ੍ਰਾਂਟਾਂ ਨੂੰ ਆਪਣੀ ਪ੍ਰਾਪਤੀ ਵਜੋਂ ਪੇਸ਼ ਕਰ ਕੇ ਸਿਆਸੀ ਵਾਹ-ਵਾਹ ਖੱਟੀ ਜਾ ਰਹੀ ਹੈ। ਇਹ ਦੋਸ਼ ਭਾਜਪਾ ਦੇ ਸੀਨੀਅਰ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਗੱਲਬਾਤ ਦੌਰਾਨ ਲਗਾਏ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਤੋਂ ਸ਼ਹਿਰਾਂ ਦੇ ਲੋਕ ਗੰਦਗੀ, ਸੀਵਰੇਜ ਦੀ ਸਮੱਸਿਆ, ਨਾਲੀਆਂ ਦੇ ਗੰਦੇ ਪਾਣੀ ਅਤੇ ਖਸਤਾ ਹਾਲ ਸੜਕਾਂ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ । ਉਨ੍ਹਾਂ ਖ਼ਾਸ ਤੌਰ ’ਤੇ ਕਿਹਾ ਕਿ ਬੁਢਲਾਡਾ ਤੋਂ ਮਾਨਸਾ ਨੂੰ ਜੋੜਨ ਵਾਲੀਆਂ ਤਿੰਨੋਂ ਮੁੱਖ ਸੜਕਾਂ ਦੀ ਹਾਲਤ ਬਦਤਰ ਹੋ ਚੁੱਕੀ ਹੈ, ਜਿਨ੍ਹਾਂ ’ਚ ਬੁਢਲਾਡਾ ਤੋਂ ਅਹਿਮਦਪੁਰ, ਬਰਨਾਲਾ, ਜਵਾਹਰਕੇ, ਮਾਨਸਾ, ਗੁਰਨੇ ਕਲਾਂ ਤੋਂ ਫਫੜੇ ਭਾਈਕੇ, ਲੱਲੂਆਣਾ ਆਦਿ ਸੜਕਾਂ ’ਤੇ ਸਫ਼ਰ ਕਰਨਾ ਲੋਕਾਂ ਲਈ ਮੁਸ਼ਕਿਲ ਬਣਿਆ ਹੋਇਆ ਹੈ। ਸਰਕਾਰ ਨੂੰ ਸਿਆਸੀ ਪ੍ਰਚਾਰ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇ ਕੇ ਸੜਕਾਂ, ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਇੰਜ. ਅਮਨਦੀਪ ਸਿੰਘ ਗੁਰੂ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਵਲੋਂ ਪਲੇਸਮੈਂਟ ਡਰਾਈਵ ਕੈਂਪ ਕੱਲ੍ਹ ਅਗਲੀ ਖ਼ਬਰ ਦੀਪ ਇੰਸਟੀਚਿਊਟ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ
Ad Position 24