ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ
ਬਠਿੰਡਾ, 6 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੁਲਿਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਕੋਲੋਂ 2 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਗਈਆਂ ਹਨ । ਪੁਲਿਸ ਵਲੋਂ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥ
ਥਾਣਾ ਕੋਤਵਾਲੀ ਦੇ ਐਸ.ਐਚ.ਓ ਯਾਦਵਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਲਵਲੀ
07-09-2026
ਬਠਿੰਡਾ, 6 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੁਲਿਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਕੋਲੋਂ 2 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਗਈਆਂ ਹਨ । ਪੁਲਿਸ ਵਲੋਂ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਕੋਤਵਾਲੀ ਦੇ ਐਸ.ਐਚ.ਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ 2 ਮੁਲਜ਼ਮ ਮੋਹਿਤ ਕੁਮਾਰ ਵਾਸੀ ਜਨਤਾ ਨਗਰ ਬਠਿੰਡਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਬਠਿੰਡਾ ਦੇ ਬਾਜ਼ਾਰ ਵਿਚੋਂ ਗ੍ਰਿਫ਼ਤਾਰ ਕਰਦੇ ਹੋਏ ਇਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਗਏ 2 ਡੀਲੈਕਸ ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਗਈਆਂ ਹਨ । ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਕੋਤਵਾਲੀ ’ਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਮੋਹਿਤ ਕੁਮਾਰ ਦੇ ਖ਼ਿਲਾਫ਼ ਪੁਲਿਸ ਰਿਕਾਰਡ ਅਨੁਸਾਰ ਪਹਿਲਾਂ ਵੀ 7 ਮੁਕੱਦਮੇ ਥਾਣਾ ਜੈਤੋ ਜ਼ਿਲ੍ਹਾ ਫ਼ਰੀਦਕੋਟ, ਸਿਟੀ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ, ਜ਼ਿਲ੍ਹਾ ਫ਼ਰੀਦਕੋਟ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਦਰਜ ਹਨ, ਜਦਕਿ ਸੰਦੀਪ ਸਿੰਘ ਦੇ ਖ਼ਿਲਾਫ਼ ਤਿੰਨ ਮੁਕੱਦਮੇ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਖੇ ਦਰਜ ਹਨ । ਦੋਵੇਂ ਮੁਲਜ਼ਮ ਚੋਰੀ ਕਰਨ ਦੇ ਆਦੀ ਹਨ । ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬਰਾਮਦ ਵਾਹਨਾਂ ਦੀ ਅਗਲੀ ਜਾਂਚ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਮੋਟਰਸਾਈਕਲ ਅਤੇ ਐਕਟਿਵਾ ਕਿੱਥੋਂ ਚੋਰੀ ਕੀਤੇ ਸਨ ਅਤੇ ਇਸ ਮਾਮਲੇ ਵਿਚ ਹੋਰ ਕਿਹੜੇ ਵਿਅਕਤੀ ਸ਼ਾਮਿਲ ਹਨ।