09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵੇਰਕਾ ਮਿਲਕ ਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀ

ਬਠਿੰਡਾ, 7 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਵੇਰਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਪਲਾਂਟ ਮੂਹਰੇ ਜ਼ੋਰਦਾਰ ਗੇਟ ਰੈਲੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿਚ ਇੰਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਅਤੇ ਸੁਸਾਇਟੀਆਂ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ‘ਆਪ’ ਸਰਕਾਰ ਵੀ ਉਨ੍ਹਾਂ ਦੇ ਪੱਕੇ ਰੁਜ਼ਗਾਰ ਪ੍ਰਤੀ ਸੰਜੀਦਾ ਨਹੀਂ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਵੇਰਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਪਲਾਂਟ ਮੂਹਰੇ ਜ਼ੋਰਦਾਰ ਗੇਟ ਰੈਲੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿਚ ਇੰਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਅਤੇ ਸੁਸਾਇਟੀਆਂ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ‘ਆਪ’ ਸਰਕਾਰ ਵੀ ਉਨ੍ਹਾਂ ਦੇ ਪੱਕੇ ਰੁਜ਼ਗਾਰ ਪ੍ਰਤੀ ਸੰਜੀਦਾ ਨਹੀਂ ਹੈ । ਉਨ੍ਹਾਂ ਰੋਸ ਪ੍ਰਗਟ ਕੀਤਾ ਕਿ 10 ਅਗਸਤ 2026 ਨੂੰ ਵਿਧਾਨ ਸਭਾ ਵਿਚ ਪਾਸ ਕੀਤੇ ਗਏ ‘ਆਊਟਸੋਰਸ ਪਰਸੋਨਲ ਬਿਲ-2026’ ਵਿਚੋਂ ਕਈ ਅਹਿਮ ਕੈਟਾਗਿਰੀਆਂ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ । ਇਸੇ ਰੋਸ ਵਜੋਂ 12 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਸਾਹਮਣੇ ਸੂਬਾ ਪੱਧਰੀ ਰੋਸ ਰੈਲੀ ਅਤੇ ਪ੍ਰਦਰਸ਼ਨ ਕੀਤਾ ਜਾਵੇ । ਉਨ੍ਹਾਂ ਸਮੂਹ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਤੇ ਭਰਾਤਰੀ ਜਥੇਬੰਦੀਆਂ ਨੂੰ 12 ਸਤੰਬਰ ਨੂੰ ਵੱਡੀ ਗਿਣਤੀ ਵਿਚ ਸੰਗਰੂਰ ਵਿਖੇ ਦਾ ਸੱਦਾ ਦਿੱਤਾ। ਇਸ ਮੌਕੇ ਅਮਨਦੀਪ ਸਿੰਘ, ਕਿੰਗ ਕੌਂਸਿਲ, ਯਾਦਵਿੰਦਰ ਸਿੰਘ, ਰਾਜ ਕੁਮਾਰ, ਹਰਦੀਪ ਸਿੰਘ, ਅਰਸ਼ਦੀਪ ਸਿੰਘ, ਗੁਰਕਿੰਦਰ ਸਿੰਘ, ਹਰਦੇਵ ਚੋਪੜਾ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਮਾਰਕੀਟ ਦੀਆਂ ਛੱਤਾਂ ਤੋਂ ਚੋਰਾਂ ਨੇ ਏ.ਸੀ. ਦੀਆਂ ਤਾਰਾਂ ਤੇ ਹੋਰ ਸਾਮਾਨ ਕੀਤਾ ਚੋਰੀ ਅਗਲੀ ਖ਼ਬਰ ਗਤਕਾ ਚੈਂਪੀਅਨਸ਼ਿਪ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਜਿੱਤੇ 13 ਤਗਮੇ
Ad Position 24