ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
ਮਹਿਰਾਜ, 7 ਸਤੰਬਰ (ਸੁਖਪਾਲ ਮਹਿਰਾਜ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਅਧਿਆਪਕ ਦਿਵਸ ਦੇ ਮੌਕੇ ’ਤੇ ਪ੍ਰਿੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸੰਖੇਪ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਵੱਖ-ਵੱਖ ਖੇਤਰਾਂ ’ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ।
ਮਹਿਰਾਜ, 7 ਸਤੰਬਰ (ਸੁਖਪਾਲ ਮਹਿਰਾਜ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਅਧਿਆਪਕ ਦਿਵਸ ਦੇ ਮੌਕੇ ’ਤੇ ਪ੍ਰਿੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸੰਖੇਪ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਵੱਖ-ਵੱਖ ਖੇਤਰਾਂ ’ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ । ਪ੍ਰਬੰਧਕ ਕਮੇਟੀ ਦੇ ਮੀਤ ਚੇਅਰਮੈਨ ਗੁਰਦੀਪ ਸਿੰਘ ਢੁੱਲੇਵਾਲਾ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਮਜ਼ਬੂਤ ਨੀਂਹ ਹਨ, ਜੋ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਦਿੰਦੇ ਹਨ। ਪ੍ਰਿੰਸੀਪਲ ਗੀਤਾ ਅਰੋੜਾ ਨੇ ਕਿਹਾ ਕਿ ਅਧਿਆਪਕ ਦਿਵਸ ਅਧਿਆਪਕਾਂ ਵਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਦਿਨ ਹੈ । ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਪਿੱਛੇ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਅਹਿਮ ਯੋਗਦਾਨ ਹੈ । ਸਮੁੱਚੇ ਸਟਾਫ਼ ਨੇ ਸਾਂਝੇ ਤੌਰ ’ਤੇ ਸਮਾਗਮ ਵਿਚ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਹਰਚਰਨ ਸਿੰਘ ਆਦਿ ਹਾਜ਼ਰ ਸਨ ।