08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਚੇਅਰਪਰਸਨ ਮਹਿਲਾ ਅਧਿਕਾਰ ਕਮਿਸ਼ਨ ਨੂੰ ਸੌਂਪਿਆ ਮੰਗ-ਪੱਤਰ

ਬਾਲਿਆਂਵਾਲੀ, 7 ਸਤੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਪੰਜਾਬ ਸਰਬ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਦੀ ਅਗਵਾਈ ਹੇਠ ਪਿੰਡ ਢੱਡੇ ਵਿਖੇ ਇੱਕ ਪ੍ਰੋਗਰਾਮ ਦੌਰਾਨ ਪੰਜਾਬ ਮਹਿਲਾ ਅਧਿਕਾਰ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ-ਪੱਤਰ ਸੌਂਪਿਆ ਗਿਆ। ਜਿਸ ਰਾਹੀਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚੇ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਆਂਗਣਵਾੜੀ ਸੈਂਟਰਾਂ ਵਿਚ ਵਾਪਸ ਭੇਜੇ ਜਾਣ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੱਕੇ ਮੁਲਾਜ਼ਮਾਂ ਵਜੋਂ ਪੇਅ ਕਮਿਸ਼ਨ ਦੇ ਘੇਰੇ ਵਿਚ ਲਿਆਂਦਾ ਜਾਵੇ, ਨਵੀਂ ਸਿੱਖਿਆ ਨੀਤੀ ਅਨੁਸਾਰ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਦੀ ਸੁਪਰਵਾਈਜ਼ਰ ਪ੍ਰਮੋਸ਼ਨ ਸਮੇਂ ਗਰੈਜੂਏਸ਼ਨ, ਡਬਲ ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਾਲਿਆਂਵਾਲੀ, 7 ਸਤੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਪੰਜਾਬ ਸਰਬ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਦੀ ਅਗਵਾਈ ਹੇਠ ਪਿੰਡ ਢੱਡੇ ਵਿਖੇ ਇੱਕ ਪ੍ਰੋਗਰਾਮ ਦੌਰਾਨ ਪੰਜਾਬ ਮਹਿਲਾ ਅਧਿਕਾਰ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ-ਪੱਤਰ ਸੌਂਪਿਆ ਗਿਆ। ਜਿਸ ਰਾਹੀਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚੇ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਆਂਗਣਵਾੜੀ ਸੈਂਟਰਾਂ ਵਿਚ ਵਾਪਸ ਭੇਜੇ ਜਾਣ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੱਕੇ ਮੁਲਾਜ਼ਮਾਂ ਵਜੋਂ ਪੇਅ ਕਮਿਸ਼ਨ ਦੇ ਘੇਰੇ ਵਿਚ ਲਿਆਂਦਾ ਜਾਵੇ, ਨਵੀਂ ਸਿੱਖਿਆ ਨੀਤੀ ਅਨੁਸਾਰ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਦੀ ਸੁਪਰਵਾਈਜ਼ਰ ਪ੍ਰਮੋਸ਼ਨ ਸਮੇਂ ਗਰੈਜੂਏਸ਼ਨ, ਡਬਲ ਐਮ.ਏ, ਐਮ.ਫਿਲ ਅਤੇ ਹੋਰ ਉਚੇਰੀਆਂ ਯੋਗਤਾਵਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਵਲੋਂ ਡਿਜੀਟਲ ਕੰਮਾਂ ਲਈ ਸਮਾਰਟ ਫ਼ੋਨ ਮੁਹੱਈਆ ਕੀਤੇ ਜਾਣ, ਵਰਕਰਾਂ ਅਤੇ ਹੈਲਪਰਾਂ ਨੇ ਮਹਿਲਾ ਅਧਿਕਾਰ ਕਮਿਸ਼ਨ ਚੇਅਰਪਰਸਨ ਨੂੰ ਦੱਸਿਆ ਕਿ ਲੋੜਵੰਦਾਂ ਲਈ ਦਿੱਤੀਆਂ ਜਾਣ ਵਾਲੀਆਂ ਤਕਰੀਬਨ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਵਾਉਣ ਦਾ ਸਖ਼ਤ ਮਿਹਨਤ ਵਾਲਾ ਕੰਮ ਉਨ੍ਹਾਂ ਪਾਸੋਂ ਹੀ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਿਰਤ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿਚ ਉਨ੍ਹਾਂ ਦੇ ਮਿਹਨਤਾਨੇ ਵਿਚ ਇੱਕ ਧੇਲਾ ਵੀ ਵਾਧਾ ਨਹੀਂ ਕੀਤਾ। ਇਸ ਮੌਕੇ ਯੂਨੀਅਨ ਆਗੂਆਂ ਵਿਚ ਗੁਰਪ੍ਰੀਤ ਕੌਰ ਗੰਗਾ, ਸਰਬਜੀਤ ਕੌਰ ਨਾਥਪੁਰਾ, ਕਿਰਨਪ੍ਰੀਤ ਕੌਰ ਭੈਣੀ, ਰਾਜਦੀਪ ਕੌਰ ਜਿਉਂਦ, ਸੁਖਵਿੰਦਰ ਕੌਰ ਬਾਲਿਆਂਵਾਲੀ, ਕਿਰਨ ਕੌਰ ਮਾਨਸਾ ਖੁਰਦ, ਸਰਬਜੀਤ ਕੌਰ ਗਿੱਲ ਖੁਰਦ ਅਤੇ ਬਲਵਿੰਦਰ ਕੌਰ ਭੂੰਦੜ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਨਾਲ ਸੰਬੰਧਿਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ - ਸੂਬਾ ਚੇਅਰਪਰਸਨ ਰਾਜ ਲਾਲੀ ਗਿੱਲ ਅਗਲੀ ਖ਼ਬਰ ਪੰਜਾਬ ਦੇ ਸਮੂਹ ਸੇਵਾ ਕੇਂਦਰ 15 ਨੂੰ ਰਹਿਣਗੇ ਮੁਕੰਮਲ ਬੰਦ
Ad Position 24