08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਔਰਤਾਂ ਨਾਲ ਸੰਬੰਧਿਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ - ਸੂਬਾ ਚੇਅਰਪਰਸਨ ਰਾਜ ਲਾਲੀ ਗਿੱਲ

ਬਾਲਿਆਂਵਾਲੀ, 7 ਸਤੰਬਰ (ਕੁਲਦੀਪ ਮਤਵਾਲਾ)-ਔਰਤਾਂ ਨਾਲ ਸੰਬੰਧਿਤ ਵੱਖ-ਵੱਖ ਸਕੀਮਾਂ ਸੰਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਹੱਕਾਂ ਤੋਂ ਵਾਂਝੀਆਂ ਨਾ ਰਹਿ ਸਕਣ, ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਹਲਕਾ ਮੌੜ ਦੇ ਪਿੰਡ ਢੱਡੇ (ਬਠਿੰਡਾ) ਵਿਖੇ ਔਰਤਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੰਬੋਧਨ ਦੌਰਾਨ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਔਰਤ ਨੂੰ ਆਪਣੇ ਬਣਦੇ ਹੱਕ ਮਿਲ ਸਕਣ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਾਲਿਆਂਵਾਲੀ, 7 ਸਤੰਬਰ (ਕੁਲਦੀਪ ਮਤਵਾਲਾ)-ਔਰਤਾਂ ਨਾਲ ਸੰਬੰਧਿਤ ਵੱਖ-ਵੱਖ ਸਕੀਮਾਂ ਸੰਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਹੱਕਾਂ ਤੋਂ ਵਾਂਝੀਆਂ ਨਾ ਰਹਿ ਸਕਣ, ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਹਲਕਾ ਮੌੜ ਦੇ ਪਿੰਡ ਢੱਡੇ (ਬਠਿੰਡਾ) ਵਿਖੇ ਔਰਤਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੰਬੋਧਨ ਦੌਰਾਨ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਔਰਤ ਨੂੰ ਆਪਣੇ ਬਣਦੇ ਹੱਕ ਮਿਲ ਸਕਣ। ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਵਚਨਬੱਧ ਹੈ ਅਤੇ ਜ਼ਿਲ੍ਹਾ ਪੱਧਰ ਉੱਤੇ ਔਰਤਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਦੀ ਭਲਾਈ ਲਈ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਦੀ ਮੁੱਢਲੀ ਸਿੱਖਿਆ, ਪੋਸ਼ਣ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਮਹਿਲਾਵਾਂ ਅਤੇ ਆਂਗਣਵਾੜੀ ਵਰਕਰਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਢ ਦਰਜਨ ਵਿਅਕਤੀ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਚੇਅਰਪਰਸਨ ਮਹਿਲਾ ਅਧਿਕਾਰ ਕਮਿਸ਼ਨ ਨੂੰ ਸੌਂਪਿਆ ਮੰਗ-ਪੱਤਰ
Ad Position 24