ਪਥਰਾਲਾ ਪੁਲਿਸ ਨੇ ਦੋ ਨੌਜਵਾਨਾਂ ਨੂੰ 6 ਗ੍ਰਾਮ ਚਿੱਟੇ ਸਮੇਤ ਕੀਤਾ ਕਾਬੂ
ਸੰਗਤ ਮੰਡੀ, 8 ਸਤੰਬਰ (ਅੰਮ੍ਰਿਤ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਥਾਣਾ ਸੰਗਤ ਤਹਿਤ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਨੇ ਪਿੰਡ ਨਰ ਸਿੰਘ ਕਾਲੋਨੀ ਕੋਲੋਂ ਦੋ ਨੌਜਵਾਨਾਂ ਨੂੰ 6 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਨਰ ਸਿੰਘ ਕਾਲੋਨੀ ਨੇੜੇ ਪਹੁੰਚੀ ਤਾਂ ਰੇਲਵੇ ਲਾਈਨ ਵੱਲ ਰਸਤੇ ਵਿਚ ਬੈਠੇ ਦੋ ਨੌਜਵਾਨ ਦਿਖਾਈ ਦਿੱਤੇ।
ਸੰਗਤ ਮੰਡੀ, 8 ਸਤੰਬਰ (ਅੰਮ੍ਰਿਤ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਥਾਣਾ ਸੰਗਤ ਤਹਿਤ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਨੇ ਪਿੰਡ ਨਰ ਸਿੰਘ ਕਾਲੋਨੀ ਕੋਲੋਂ ਦੋ ਨੌਜਵਾਨਾਂ ਨੂੰ 6 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਨਰ ਸਿੰਘ ਕਾਲੋਨੀ ਨੇੜੇ ਪਹੁੰਚੀ ਤਾਂ ਰੇਲਵੇ ਲਾਈਨ ਵੱਲ ਰਸਤੇ ਵਿਚ ਬੈਠੇ ਦੋ ਨੌਜਵਾਨ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਆਪਣੇ ਹੱਥਾਂ ’ਚ ਫੜੇ ਲਿਫ਼ਾਫ਼ੇ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਪਾਰਟੀ ਨੇ ਤੁਰੰਤ ਗੱਡੀ ਰੋਕ ਕੇ ਦੋਵਾਂ ਨੂੰ ਕਾਬੂ ਕਰਕੇ ਕੀਤੀ ਪੁੱਛ ਪੜਤਾਲ ਦੌਰਾਨ ਇਕ ਨੌਜਵਾਨ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਵਾਸੀ ਸਖਤਾਖੇੜਾ, ਹਾਲ ਆਬਾਦ ਵਾਸੀ ਨਰ ਸਿੰਘ ਕਾਲੋਨੀ ਅਤੇ ਦੂਜੇ ਨੇ ਆਪਣਾ ਨਾਮ ਸਾਹਿਲ ਉਰਫ਼ ਪੈਟਰੋਲ ਵਾਸੀ ਇੰਦਰਾ ਨਗਰ, ਮੰਡੀ ਡੱਬਵਾਲੀ, ਹਾਲ ਆਬਾਦ ਵਾਸੀ ਨਰ ਸਿੰਘ ਕਾਲੋਨੀ ਦੱਸਿਆ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਤੋਂ 6 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਇਆ। ਥਾਣਾ ਸੰਗਤ ਦੀ ਪੁਲਿਸ ਨੇ ਦੋਵੇਂ ਨੌਜਵਾਨਾਂ ਵਿਰੁੱਧ ਨਸ਼ਾ ਵਿਰੋਧੀ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ ਹੈ। ਚੌਂਕੀ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਹਨ ਅਤੇ ਸਾਹਿਲ ਉਰਫ਼ ਪੈਟਰੋਲ ਵਿਰੁੱਧ ਪਹਿਲਾਂ ਵੀ ਡਕੈਤੀ ਦੇ 2 ਅਤੇ ਲੜਾਈ ਝਗੜੇ ਦੇ 3 ਮਾਮਲੇ ਦਰਜ ਹਨ ਜਦੋਂ ਕਿ ਮਨਪ੍ਰੀਤ ਸਿੰਘ ਵਿਰੁੱਧ 1 ਲੱਖ 80 ਹਜ਼ਾਰ ਦੀ ਡਕੈਤੀ ਦਾ 1 ਅਤੇ ਲੜਾਈ ਝਗੜੇ ਦਾ ਇਕ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾ ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।