09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਆਕਸਫੋਰਡ ਸਕੂਲ ਦੇ ਵਾਲੀਬਾਲ, ਹੈਂਡਬਾਲ, ਬੈਡਮਿੰਟਨ ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਭਗਤਾ ਭਾਈਕਾ, 8 ਸਤੰਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ ਦੇ ਵਿਦਿਆਰਥੀ ਵਿੱਦਿਅਕ ਖੇਤਰ ’ਚ ਹੀ ਨਹੀਂ, ਸਗੋਂ ਖੇਡ-ਜਗਤ ਦੇ ਵੀ ਚਮਕਦੇ ਸਿਤਾਰੇ ਹਨ, ਇਸ ਸੰਸਥਾ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਬਠਿੰਡਾ ਵਿਖੇ ਹੋਈਆਂ 70 ਵੀਂਆਂ ਪੰਜਾਬ ਸਕੂਲ, ਜ਼ਿਲ੍ਹਾ ਖੇਡਾਂ ਵਿਚ ਆਕਸਫੋਰਡ ਸੰਸਥਾ ਦੀਆਂ ਖਿਡਾਰਨਾਂ ਨੇ ਅੰਡਰ-14 ਲੜਕੀਆਂ, ਵਾਲੀਬਾਲ ਟੂਰਨਾਮੈਂਟ ਵਿਚ ਦੂਸਰੇ ਸਥਾਨ ’ਤੇ ਰਹਿ ਕੇ ਚਾਂਦੀ ਤਗਮਾ ਪ੍ਰਾਪਤ ਕੀਤਾ ਹੈ।

Ad Position 21
repet_subhas-goyals [Copy P29]
ਖਿਡਾਰੀ ਵਿਦਿਆਰਥੀਆਂ ਨਾਲ ਚੇਅਰਮੈਨ ਗਗਨ ਬਰਾੜ, ਪ੍ਰਧਾਨ ਗੁਰਮੀਤ ਗਿੱਲ, ਪ੍ਰਿੰਸੀਪਲ ਰੂਪ ਲਾਲ ਬਾਂਸਲ ਆਦਿ । ਤਸਵੀਰ: ਸੁਖਪਾਲ ਸਿੰਘ ਸੋਨੀ 09-09-2026
ਭਗਤਾ ਭਾਈਕਾ, 8 ਸਤੰਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ ਦੇ ਵਿਦਿਆਰਥੀ ਵਿੱਦਿਅਕ ਖੇਤਰ ’ਚ ਹੀ ਨਹੀਂ, ਸਗੋਂ ਖੇਡ-ਜਗਤ ਦੇ ਵੀ ਚਮਕਦੇ ਸਿਤਾਰੇ ਹਨ, ਇਸ ਸੰਸਥਾ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਬਠਿੰਡਾ ਵਿਖੇ ਹੋਈਆਂ 70 ਵੀਂਆਂ ਪੰਜਾਬ ਸਕੂਲ, ਜ਼ਿਲ੍ਹਾ ਖੇਡਾਂ ਵਿਚ ਆਕਸਫੋਰਡ ਸੰਸਥਾ ਦੀਆਂ ਖਿਡਾਰਨਾਂ ਨੇ ਅੰਡਰ-14 ਲੜਕੀਆਂ, ਵਾਲੀਬਾਲ ਟੂਰਨਾਮੈਂਟ ਵਿਚ ਦੂਸਰੇ ਸਥਾਨ ’ਤੇ ਰਹਿ ਕੇ ਚਾਂਦੀ ਤਗਮਾ ਪ੍ਰਾਪਤ ਕੀਤਾ ਹੈ। ਅੰਡਰ-19 ਦੀਆਂ ਲੜਕੀਆਂ ਨੇ ਵੀ ਵਾਲੀਬਾਲ ਸਮੈਸ਼ਿੰਗ ਵਿਚ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ । ਅੰਡਰ-19 ਲੜਕਿਆਂ ਨੇ ਬੈਡਮਿੰਟਨ ’ਚ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ ਹੈ ਅਤੇ ਕੁਸ਼ਤੀ ਵਿਚ ਇਕਮਨ ਕੌਰ ਬਰਾੜ ਨੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ ਹੈ। ਸੰਸਥਾ ਦੀ ਵਿਦਿਆਰਥਣ ਪ੍ਰਨੀਤ ਕੌਰ ਅਤੇ ਸ਼ੁਭਰੀਤ ਕੌਰ ਦੀ ਵਾਲੀਬਾਲ ਵਿਚ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ ਹੈ। ਇਸ ਦੇ ਨਾਲ-ਨਾਲ ਸਾਫ਼ਿਰ ਵਰਮਾ (ਅੰਡਰ-14) ਅਤੇ ਖੁਸ਼ਜੀਤ ਸਿੰਘ (ਅੰਡਰ-19) ਨੂੰ ਵੀ ਹੈਂਡਬਾਲ ਵਿਚ ਰਾਜ ਪੱਧਰੀ ਖੇਡਾਂ ਵਿਚ ਚੁਣਿਆ ਗਿਆ ਹੈ। ਬੈਡਮਿੰਟਨ ਵਿਚ ਸ਼ੁਭਮ ਗਰਗ ਦੀ ਰਾਜ ਪੱਧਰੀ ਚੋਣ ਹੋਣਾ ਵੀ ਸੰਸਥਾ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਖੇਡ ਵਿਭਾਗ ਦੇ ਮੁਖੀ ਪ੍ਰਦਮਨ ਸਿੰਘ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਜਿੰਦਰ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਕੌਰ ਅਤੇ ਪੂਨਮ ਰਾਣੀ ਸਮੇਤ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ । ਇਸ ਸਮੇਂ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ (ਵਾਈਸ ਚੇਅ ਰਮੈਨ),ਅਤੇ ਰਾਜਵਿੰਦਰ ਸਿੰਘ ਸੋਢੀ ਅਤੇ ਗੁਰਮੀਤ ਸਿੰਘ ਗਿੱਲ (ਸਰਪੰਚ) ਨੇ ਸਮੂਹ ਖਿਡਾਰੀਆਂ ਦੀ ਕਾਰਗੁਜ਼ਾਰੀ ਦੀ ਵਡਿਆਈ ਕਰਦੇ ਹੋਏ, ਉਨ੍ਹਾਂ ਨੂੰ ਸੰਸਥਾ ਦਾ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ
Ad Position 24