10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੇਂਦਰ ਸਰਕਾਰ ਤੋਂ ਆਰ.ਡੀ.ਐਫ. ਦਾ ਰੋਕਿਆ ਫੰਡ ਜਾਰੀ ਕਰਵਾਏ ਭਾਜਪਾ: ਕੋਟਫੱਤਾ

ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਾਸੀਆਂ ਨੂੰ ਵਿਕਾਸ ਦੇ ਝੂਠੇ ਸੁਪਨੇ ਦਿਖਾਉਣ ਦੀ ਬਜਾਏ ਭਾਰਤੀ ਜਨਤਾ ਪਾਰਟੀ ਪਹਿਲਾਂ ਆਪਣੀ ਕੇਂਦਰ ਸਰਕਾਰ ਤੋਂ ਪੰਜਾਬ ਦਾ ਰੋਕਿਆ ਹੋਇਆ ਆਰ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਾਸੀਆਂ ਨੂੰ ਵਿਕਾਸ ਦੇ ਝੂਠੇ ਸੁਪਨੇ ਦਿਖਾਉਣ ਦੀ ਬਜਾਏ ਭਾਰਤੀ ਜਨਤਾ ਪਾਰਟੀ ਪਹਿਲਾਂ ਆਪਣੀ ਕੇਂਦਰ ਸਰਕਾਰ ਤੋਂ ਪੰਜਾਬ ਦਾ ਰੋਕਿਆ ਹੋਇਆ ਆਰ. ਡੀ. ਐਫ. ਦਾ ਹਜ਼ਾਰਾਂ ਕਰੋੜ ਰੁਪਏ ਦਾ ਫੰਡ ਜਾਰੀ ਕਰਵਾਏ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਸਕੱਤਰ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਕੀਤਾ। ਉਨ੍ਹਾਂ ਕਿਹਾ ਕਿ ਆਰ.ਡੀ.ਐਫ. ਦੇ ਫੰਡ ਨਾਲ ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਸਮੇਤ ਹੋਰ ਬੁਨਿਆਦੀ ਵਿਕਾਸ ਕਾਰਜ ਹੋਣੇ ਸਨ, ਪਰ ਪਿਛਲੇ ਚਾਰ ਸਾਲਾਂ ਤੋਂ ਕੇਂਦਰ ਸਰਕਾਰ ਵਲੋਂ ਇਹ ਫੰਡ ਰੋਕਿਆ ਹੋਇਆ ਹੈ। ਕੋਟਫੱਤਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਦਾ ਬਣਦਾ ਹੱਕ ਕੇਂਦਰ ਸਰਕਾਰ ਵਲੋਂ ਰੋਕਿਆ ਜਾ ਰਿਹਾ ਹੈ ਤਾਂ ਭਾਜਪਾ ਆਗੂ ਕਿਸ ਮੂੰਹ ਨਾਲ ਪਿੰਡਾਂ ਦੇ ਲੋਕਾਂ ਕੋਲ ਜਾ ਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਦੀਆਂ ਅਪੀਲਾਂ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ — ਬਠਿੰਡਾ ਅਪਰਾਧਨਾਮਾ— ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ 11-09-2026
Ad Position 24