11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

— ਬਠਿੰਡਾ ਅਪਰਾਧਨਾਮਾ— ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ

ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਿਨ੍ਹਾਂ ਪਾਸੋਂ 150 ਗ੍ਰਾਮ ਹੈਰੋਇਨ ਅਤੇ 60 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ, ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸੇਵ ਸਿੰਘ ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਿਨ੍ਹਾਂ ਪਾਸੋਂ 150 ਗ੍ਰਾਮ ਹੈਰੋਇਨ ਅਤੇ 60 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ, ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸੇਵ ਸਿੰਘ ਸੀ.ਆਈ.ਏ. 2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਐਂਡ ਪੁਲਿਸ ਸਿਵਲ ਲਾਈਨ ਇਲਾਕਾ ਬਠਿੰਡਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਜਿੰਦਰ ਕੁਮਾਰ, ਅਸ਼ਵਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ, ਜਿਨ੍ਹਾਂ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਲਵਜੀਤ ਸਿੰਘ ਸੀਆਈ ਏ 2 ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕਲਾਲ ਕਲੋਨੀ ਪੁਲਿਸ ਵਲੋਂ ਸਾਈ ਨਗਰ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। 84 ਦੌਰਾਨ ਉਕਤ ਧਰਤੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਨਮੋਲ ਸਿੰਘ ਵਾਸੀ ਲਾਲ ਸਿੰਘ ਵਾਸੀ ਬਠਿੰਡਾ ਵਜੋਂ ਹੋਈ, ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਮਹਿਲਾ ਪੁਲਿਸ ਅਫ਼ਸਰ ਕੁਲਵੀਰ ਕੌਰ ਨੇ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਸਬਜ਼ੀ ਮੰਡੀ ਬਠਿੰਡਾ ਪਾਸੋਂ ਰਾਜ ਕੁਮਾਰ ਵਾਸੀ ਤੇਲੀਆਂ ਵਾਲਾ ਮੁਹੱਲਾ ਬਠਿੰਡਾ ਨੂੰ 60 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕਰ ਲਿਆ ਗਿਆ। ਜਿਨ੍ਹਾਂ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਖੂਨਦਾਨ ਕੈਂਪ ਲਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਤੋਂ ਆਰ.ਡੀ.ਐਫ. ਦਾ ਰੋਕਿਆ ਫੰਡ ਜਾਰੀ ਕਰਵਾਏ ਭਾਜਪਾ: ਕੋਟਫੱਤਾ
Ad Position 24