11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਡਾਂ ਵਤਨ ਪੰਜਾਬ ਦੀਆਂ ਨੂੰ ਲੈ ਕੇ ਗੋਪਾਲ ਸਿੰਘ ਕੋਟਫੱਤਾ ਵਲੋਂ ਸੰਗਤ ਬਲਾਕ ਦੇ ਸਰਪੰਚਾਂ ਨਾਲ ਮੀਟਿੰਗ

ਸੰਗਤ ਮੰਡੀ, 10 ਸਤੰਬਰ (ਸੁਖਤੇਜ ਧਾਲੀਵਾਲ)- ਪਿੰਡ ਘੁੱਦਾ ਵਿਖੇ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਬਲਾਕ ਸੰਗਤ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੋਪਾਲ ਸਿੰਘ ਕੋਟਫੱਤਾ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿਚੋਂ ਲੋਕਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸੰਗਤ ਮੰਡੀ, 10 ਸਤੰਬਰ (ਸੁਖਤੇਜ ਧਾਲੀਵਾਲ)- ਪਿੰਡ ਘੁੱਦਾ ਵਿਖੇ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਬਲਾਕ ਸੰਗਤ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੋਪਾਲ ਸਿੰਘ ਕੋਟਫੱਤਾ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿਚੋਂ ਲੋਕਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਖੇਡਾਂ ਵਿਚ 15 ਸਾਲ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ ਲੋਕ ਹਿੱਸਾ ਲੈ ਸਕਦੇ ਹਨ। ਇਸ ਲਈ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ’ਤੇ ਵਿਆਪਕ ਉਪਰਾਲੇ ਕਰਨ ਦੀ ਲੋੜ ਹੈ । ਕੋਟਫੱਤਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ । ਇਸ ਮੌਕੇ ਹਲਕਾ ਸੰਗਠਨ ਇੰਚਾਰਜ ਦੀਪ ਡੂੰਮਵਾਲੀ, ਬੀ.ਡੀ.ਪੀ.ਓ. ਬਠਿੰਡਾ ਕੇਵਲ ਕੁਮਾਰ, ਬੀ.ਡੀ.ਪੀ.ਓ. ਸੰਗਤ ਧਰਮਪਾਲ, ਅਤੇ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ ਵਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਅਗਲੀ ਖ਼ਬਰ ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸਟਾਫ਼ ਤੇ ਬੱਚਿਆਂ ਨੂੰ ਬੂਟੇ ਵੰਡੇ
Ad Position 24