11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੈਰ-ਕਾਨੂੰਨੀ ਅਤੇ ਬਿਨਾਂ ਚੇਤਾਵਨੀ ਵਾਲੀਆਂ ਸਿਗਰੇਟਾਂ ਦੀ ਵਿੱਕਰੀ ਵਿਰੁੱਧ ਚੈਕਿੰਗ

ਬਠਿੰਡਾ, 9 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਸਿਹਤ ਵਿਭਾਗ, ਜੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਠਿੰਡਾ, 9 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਸਿਹਤ ਵਿਭਾਗ, ਜੀ.ਐਸ.ਟੀ. ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ ’ਤੇ ਦੋ ਟੀਮਾਂ ਦਾ ਗਠਨ ਕਰਕੇ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮਾਂ ਵਲੋਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਦੇ ਹੋਏ ਚੇਤਾਵਨੀ ਵਾਲੀਆਂ ਇੰਮਪੋਰਟ ਸਿਗਰੇਟਾਂ ਅਤੇ ਈ-ਸਿਗਰੇਟਾਂ ਨਾ ਵੇਚੀਆਂ ਜਾਣ ਸੰਬੰਧੀ ਜਾਣੂ ਕਰਵਾਇਆ, ਅਜਿਹਾ ਨਾ ਕਰਨ ਦੀ ਸੂਰਤ ’ਤੇ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਸੰਬੰਧੀ ਕਿਹਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਤਪਿੰਦਰਜੋਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਿਚ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਤੰਬਾਕੂ ਕੰਟਰੋਲ ਨੋਡਲ ਅਫ਼ਸਰ, ਫੂਡ ਸੇਫ਼ਟੀ ਅਤੇ ਡਰੱਗਜ਼ ਸ਼ਾਖਾ ਦੇ ਅਧਿਕਾਰੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਅਤੇ ਪੈਕੇਟ ’ਤੇ ਲਾਜ਼ਮੀ ਸਿਹਤ ਚੇਤਾਵਨੀ ਤੋਂ ਬਿਨਾਂ ਉਪਲਬਧ ਸਿਗਰੇਟਾਂ ਸੰਬੰਧੀ ਜ਼ਿਲ੍ਹਾ ਬਠਿੰਡਾ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ ਟੀਮਾਂ ਨੇ ਦੁਕਾਨਦਾਰਾਂ ਅਤੇ ਵਿਕੇ੍ਰਤਾਵਾਂ ਨੂੰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿੱਕਰੀ ਸੰਬੰਧੀ ਸਰਕਾਰ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ। ਟੀਮਾਂ ਨੇ ਖ਼ਾਸ ਤੌਰ ’ਤੇ ਗੈਰ-ਕਾਨੂੰਨੀ, ਬਿਨਾਂ ਲਾਜ਼ਮੀ ਸਿਹਤ ਚੇਤਾਵਨੀ ਵਾਲੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਿਗਰੇਟ ਉਤਪਾਦਾਂ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਤੰਬਾਕੂ ਉਤਪਾਦਾਂ ਦੀ ਵਰਤੋਂ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਰੋਗਾਂ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਤੰਬਾਕੂ ਦੀ ਵਿੱਕਰੀ ਅਤੇ ਵਰਤੋਂ ਨੂੰ ਨਿਯਮਾਂ ਅਨੁਸਾਰ ਨਿਯੰਤਰਿਤ ਕਰਨਾ ਬਹੁਤ ਜ਼ਰੂਰੀ ਹੈ। ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਅਤੇ ਗੈਰ-ਕਾਨੂੰਨੀ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੰਬਾਕੂ ਉਤਪਾਦਾਂ ਦੀ ਵਿੱਕਰੀ ਨਾ ਕਰਨ।
Ad Position 22
No active advertisement
ਪਿਛਲੀ ਖ਼ਬਰ ਦਿਉਣ ਅਤੇ ਬੱਲੂਆਣਾ ਦੇ ਖੇਤਾਂ ’ਚ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਪਹੁੰਚੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਦੋ ਵਿਦਿਆਰਥੀਆਂ ’ਤੇ ਮੁਕੱਦਮਾ ਦਰਜ
Ad Position 24