ਰਾਮਪੁਰਾ ’ਚ ਮਲੂਕਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀ ਭਾਜਪਾ ’ਚ ਸ਼ਾਮਿਲ
ਰਾਮਪੁਰਾ ਫੂਲ, 10 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਹਲਕਾ ਰਾਮਪੁਰਾ ਫੂਲ ’ਚ ਭਾਜਪਾ ਨੇ ਸਿਆਸੀ ਵਿਰੋਧੀਆਂ ਨੂੰ ਵੱਡਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ ਰਾਮਪੁਰਾ ਪਿੰਡ ਤੋਂ ਕਾਂਗਰਸ ਦੇ ਟਕਸਾਲੀ ਆਗੂ ਐਡਵੋਕੇਟ ਜਸਪ੍ਰੀਤ ਸਿੰਘ ਫੂਲਕਾ ਅਤੇ ਹਰਵੰਤ ਸਿੰਘ ਗੁੰਮਟੀ ਨੇ ਭਾਜਪਾ ਦਾ ਪੱਲਾ ਫੜ ਲਿਆ। ਮਲੂਕਾ ਨੇ ਉਕਤ ਆਗੂਆਂ ਨੂੰ ਪਾਰਟੀ ’ਚ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ।
ਭ
ਭਾਜਪਾ ’ਚ ਸ਼ਾਮਿਲ ਹੋਣ ਵਾਲੇ ਆਗੂ ਗੁਰਪ੍ਰੀਤ ਸਿੰਘ ਮਲੂਕਾ ਨਾਲ। ਤਸਵੀਰ: ਹੇਮੰਤ ਸ਼ਰਮਾ
11-09-2026
ਰਾਮਪੁਰਾ ਫੂਲ, 10 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਹਲਕਾ ਰਾਮਪੁਰਾ ਫੂਲ ’ਚ ਭਾਜਪਾ ਨੇ ਸਿਆਸੀ ਵਿਰੋਧੀਆਂ ਨੂੰ ਵੱਡਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ ਰਾਮਪੁਰਾ ਪਿੰਡ ਤੋਂ ਕਾਂਗਰਸ ਦੇ ਟਕਸਾਲੀ ਆਗੂ ਐਡਵੋਕੇਟ ਜਸਪ੍ਰੀਤ ਸਿੰਘ ਫੂਲਕਾ ਅਤੇ ਹਰਵੰਤ ਸਿੰਘ ਗੁੰਮਟੀ ਨੇ ਭਾਜਪਾ ਦਾ ਪੱਲਾ ਫੜ ਲਿਆ। ਮਲੂਕਾ ਨੇ ਉਕਤ ਆਗੂਆਂ ਨੂੰ ਪਾਰਟੀ ’ਚ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ। ਇਸ ਮੌਕੇ ਮਲੂਕਾ ਨੇ ਕਿਹਾ ਕੇ ਅੱਜ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨਾਲ ਭਾਜਪਾ ਹੋਰ ਵੀ ਮਜ਼ਬੂਤ ਹੋਵੇਗੀ। ਪੁਲਿਸ ਲੋਕਾਂ ਨੂੰ ਸੁਰੱਖਿਆ ਦੇਣ ’ਚ ਨਾਕਾਮ ਸਾਬਿਤ ਹੋਈ ਹੈ ਸਰਕਾਰ ਆਪਣਾ ਭਰੋਸਾ ਗਵਾ ਚੁੱਕੀ ਹੈ ਜਿਸ ਕਾਰਨ ਸੂਬੇ ’ਚ ਕੋਈ ਉਦਯੋਗ ਲਾਉਣ ’ਚ ਦਿਲਚਸਪੀ ਨਹੀਂ ਵਿਖਾ ਰਿਹਾ ਹੈ। ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਆਮ ਲੋਕਾਂ ਤੋਂ ਇਲਾਵਾ ਰਾਮਪੁਰਾ ਦੇ ਆਪ ਤੇ ਕਾਂਗਰਸ ਦੇ ਕਈ ਵੱਡੇ ਅਹੁਦੇਦਾਰ ਭਾਜਪਾ ਦੇ ਸੰਪਰਕ ’ਚ ਹਨ। ਇਸ ਮੌਕੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਗੁਰਤੇਜ ਸਿੰਘ ਰਾਣਾ, ਯੁਵਾ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਚੰਦਨ ਕਾਂਤ, ਮਨਦੀਪ ਸਿੰਘ, ਗੁਰਜੀਤ ਸਿੰਘ ਗੋਰਾ ਦਿਉਣ, ਕੁਲਦੀਪ ਸਿੰਘ ਚੇਲਾ ਭਾਈਰੂਪਾ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।