11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ ਨੌਜਵਾਨ ਸ਼ਹੀਦ ਸਿੰਘਾਂ ਦੇ ਜੀਵਨ ਤੋਂ ਸੇਧ ਲੈਣ - ਜਥੇਦਾਰ ਬਾਬਾ ਬਲਬੀਰ ਸਿੰਘ

ਤਲਵੰਡੀ ਸਾਬੋ, 10 ਸਤੰਬਰ (ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਮਹਾਨ ਯੋਧਿਆਂ ਨਿਹੰਗ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਨਿਹੰਗ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਹਨੂੰਮਾਨਗੜ੍ਹ ਟਾਊਨ (ਰਾਜਸਥਾਨ) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਸਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਬੁੱਢਾ ਦਲ ਮੁਖੀ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕ੍ਰੋੜੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਸੇ ਰੰਘੜ ਵਲੋਂ ਬੇਅਦਬੀ ਕਰਵਾਉਣ ਦੀ ਖਬਰ ਜਦੋਂ ਪੁਰਾਤਨ ਸਮਿਆਂ ਚ ਤਤਕਾਲੀ ਬੁੱਢਾ ਦਲ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਨੂੰ ਪੁੱਜੀ ਤਾਂ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿੰਘਾਂ ਨੇ ਗੁਰਮਤਾ ਕਰਕੇ ਬਦਲਾ ਲੈਣ ਲਈ ਬੁੱਢਾ ਜੋਹੜ (ਰਾਜਸਥਾਨ) ਤੋਂ ਹੀ ਅੰਮ੍ਰਿਤਸਰ ਸਾਹਿਬ ਲਈ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਅਤੇ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਨੂੰ ਭੇਜਿਆ ਜੋ ਮੱਸੇ ਦਾ ਸਿਰ ਵੱਢ ਕੇ ਨੇਜਿਆ ’ਤੇ ਟੰਗਕੇ ਲੈ ਕੇ ਆਏ ।

Ad Position 21
repet_subhas-goyals [Copy P29]
ਸੰਗਤਾਂ ਨੂੰ ਸੰਬੋਧਨ ਕਰਦੇ ਜਥੇਦਾਰ ਬਾਬਾ ਬਲਬੀਰ ਸਿੰਘ। ਤਸਵੀਰ: ਰਾਜੂ 11-09-2026
ਤਲਵੰਡੀ ਸਾਬੋ, 10 ਸਤੰਬਰ (ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਮਹਾਨ ਯੋਧਿਆਂ ਨਿਹੰਗ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਨਿਹੰਗ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਹਨੂੰਮਾਨਗੜ੍ਹ ਟਾਊਨ (ਰਾਜਸਥਾਨ) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਸਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਬੁੱਢਾ ਦਲ ਮੁਖੀ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕ੍ਰੋੜੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਸੇ ਰੰਘੜ ਵਲੋਂ ਬੇਅਦਬੀ ਕਰਵਾਉਣ ਦੀ ਖਬਰ ਜਦੋਂ ਪੁਰਾਤਨ ਸਮਿਆਂ ਚ ਤਤਕਾਲੀ ਬੁੱਢਾ ਦਲ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਨੂੰ ਪੁੱਜੀ ਤਾਂ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿੰਘਾਂ ਨੇ ਗੁਰਮਤਾ ਕਰਕੇ ਬਦਲਾ ਲੈਣ ਲਈ ਬੁੱਢਾ ਜੋਹੜ (ਰਾਜਸਥਾਨ) ਤੋਂ ਹੀ ਅੰਮ੍ਰਿਤਸਰ ਸਾਹਿਬ ਲਈ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਅਤੇ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਨੂੰ ਭੇਜਿਆ ਜੋ ਮੱਸੇ ਦਾ ਸਿਰ ਵੱਢ ਕੇ ਨੇਜਿਆ ’ਤੇ ਟੰਗਕੇ ਲੈ ਕੇ ਆਏ । ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ,ਗੁਰਬਾਣੀ ਤੇ ਸ਼ਹੀਦਾਂ ਦੀ ਵਿਰਾਸਤ ਨਾਲ ਜੋੜਿਆ ਜਾਵੇ।ਸਮਾਗਮ ਦੌਰਾਨ ਗੁਰਬਾਣੀ ਕੀਰਤਨ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕੀਤਾ ਅਤੇ ਕਥਾਵਾਚਕ, ਢਾਡੀ ਜਥਿਆਂ ਨੇ ਗੁਰ ਇਤਿਹਾਸ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ’ਚ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਲੂਕ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਨ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਵਪ੍ਰੀਤ ਸਿੰਘ ਸੁਲਤਾਨਪੁਰ ਲੋਧੀ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਲਖਬੀਰ ਸਿੰਘ ਕੋਟਕਪੁਰਾ, ਬਾਬਾ ਗੁਰਬਚਨ ਸਿੰਘ, ਬਾਬਾ ਸਰਬਜੀਤ ਸਿੰਘ ਡੀ.ਸੀ ਸਮੇਤ ਵੱਡੀ ਗਿਣਤੀ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਮੌਜੂਦ ਰਹੀਆਂ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਚੋਣ, ਅੰਮ੍ਰਿਤਪਾਲ ਕਲਿਆਣ ਬਣੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਰਾਮਪੁਰਾ ’ਚ ਮਲੂਕਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀ ਭਾਜਪਾ ’ਚ ਸ਼ਾਮਿਲ
Ad Position 24