11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

‘ਵਾਰਿਸ ਪੰਜਾਬ ਦੇ’ ਵਲੋਂ ਖੇਤੀਬਾੜੀ ਮੰਤਰੀ ਦੇ ਘਰ ਦਾ ਘਿਰਾਓ ਅੱਜ ਕੀਤਾ ਜਾਵੇਗਾ

ਸੰਗਤ ਮੰਡੀ, 10 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਅਕਾਲੀ ਦਲ (ਵਾਰਿਸ ਪੰਜਾਬ) ਬਠਿੰਡਾ ਦਿਹਾਤੀ ਵਲੋਂ ਅੱਜ 11 ਸਤੰਬਰ ਨੂੰ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ । ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਹਰਿਮੰਦਰ ਸਿੰਘ ਗੁਲਾਬਗੜ੍ਹ ਸੇਵਾਦਾਰ ਬਠਿੰਡਾ ਦਿਹਾਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ’ਚ ਨੰਗਾ ਕਰਨ ਲਈ ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਹਾਜ਼ਰੀ ’ਚ ਪੰਜਾਬ ਪੁਲਿਸ ਵਲੋਂ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਖੋਲ੍ਹਦਿਆਂ ਕਾਲੀ ਝੰਡੀ ਲੈ ਕੇ ਵਿਰੋਧ ਕਰਨ ਵਾਲੇ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਤੇ ਪੰਜਾਬ ਪੁਲਿਸ ਵਲੋਂ ਅੰਨੇਵਾਹ ਢੰਗ ਨਾਲ ਕੀਤੇ ਗਏ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਚਹੇਤਿਆਂ ਵਲੋਂ ਮਜ਼ਦੂਰ ਗੁਲਜਾਰ ਸਿੰਘ ਨੂੰ ਆਤਮਦਾਹ ਕਰਨ ਲਈ ਮਜ਼ਬੂਰ ਕੀਤਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ’ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾਵੇ।

Ad Position 21
repet_subhas-goyals [Copy P29]
ਹਰਮਿੰਦਰ ਸਿੰਘ ਗੁਲਾਬਗੜ੍ਹ ਸੇਵਾਦਾਰ ਹਲਕਾ ਬਠਿੰਡਾ ਦਿਹਾਤੀ । 11-09-2026
ਸੰਗਤ ਮੰਡੀ, 10 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਅਕਾਲੀ ਦਲ (ਵਾਰਿਸ ਪੰਜਾਬ) ਬਠਿੰਡਾ ਦਿਹਾਤੀ ਵਲੋਂ ਅੱਜ 11 ਸਤੰਬਰ ਨੂੰ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ । ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਹਰਿਮੰਦਰ ਸਿੰਘ ਗੁਲਾਬਗੜ੍ਹ ਸੇਵਾਦਾਰ ਬਠਿੰਡਾ ਦਿਹਾਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ’ਚ ਨੰਗਾ ਕਰਨ ਲਈ ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਹਾਜ਼ਰੀ ’ਚ ਪੰਜਾਬ ਪੁਲਿਸ ਵਲੋਂ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਖੋਲ੍ਹਦਿਆਂ ਕਾਲੀ ਝੰਡੀ ਲੈ ਕੇ ਵਿਰੋਧ ਕਰਨ ਵਾਲੇ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਤੇ ਪੰਜਾਬ ਪੁਲਿਸ ਵਲੋਂ ਅੰਨੇਵਾਹ ਢੰਗ ਨਾਲ ਕੀਤੇ ਗਏ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਚਹੇਤਿਆਂ ਵਲੋਂ ਮਜ਼ਦੂਰ ਗੁਲਜਾਰ ਸਿੰਘ ਨੂੰ ਆਤਮਦਾਹ ਕਰਨ ਲਈ ਮਜ਼ਬੂਰ ਕੀਤਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ’ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਲੋਕਾਂ ’ਤੇ ਪੁਲਿਸ ਦਾ ਅਜਿਹਾ ਘਟੀਆ ਵਤੀਰਾ ਇਹ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦੱਸਿਆ ਕਿ ਫਰੀਦਕੋਟ ਅਤੇ ਬਠਿੰਡਾ ਦੇ ਹ ਲਕਿਆਂ ਦੀਆਂ ਟੀਮਾਂ ਵਲੋਂ ਇਸ ਨੂੰ ਲੈ ਕੇ ਰੋਸ ਵਜੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਅਵਤਾਰ ਸਿੰਘ ਕਾਰਜ਼ਕਾਰੀ ਕਮੇਟੀ ਮੈਂਬਰ, ਮੇਜਰ ਸਿੰਘ ਬਲਾਕ ਪ੍ਰਧਾਨ, ਗੁਰਜਿੰਦਰ ਸਿੰਘ ਬਲਾਕ ਪ੍ਰਧਾਨ, ਰਾਜਵੰਤ ਸਿੰਘ ਬਲਾਕ ਪ੍ਰਧਾਨ, ਸੁਖਜਿੰਦਰ ਸਿੰਘ ਸਰਕਲ ਪ੍ਰਧਾਨ, ਕੁਲਦੀਪ ਸਿੰਘ ਸਰਕਲ ਪ੍ਰਧਾਨ, ਮਹਿੰਦਰ ਸਿੰਘ ਖਾਲਸਾ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਸਾਲਾਨਾ ਅਖੰਡ ਕੀਰਤਨ ਸਮਾਗਮ 25 ਸਤੰਬਰ ਤੋਂ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਚੋਣ, ਅੰਮ੍ਰਿਤਪਾਲ ਕਲਿਆਣ ਬਣੇ ਜ਼ਿਲ੍ਹਾ ਪ੍ਰਧਾਨ
Ad Position 24