10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਮੀਤ ਸਿੰਘ ਖੁੱਡੀਆਂ ਕੈਬਿਨੇਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਸਰਕਾਰ ਨੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕੇ ਰਾਮਪੁਰਾ, ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ ਅਤੇ ਮੌੜ ਦੇ ਨਸ਼ਾ ਮੁਕਤੀ ਮੋਰਚਾ ਦੇ ਅਹੁੱਦੇਦਾਰਾਂ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਅਧਿਕਾਰੀਆਂ ਨੇ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਚਾਰ ਸਾਂਝੇ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਮੀਤ ਸਿੰਘ ਖੁੱਡੀਆਂ ਕੈਬਿਨੇਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਸਰਕਾਰ ਨੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕੇ ਰਾਮਪੁਰਾ, ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ ਅਤੇ ਮੌੜ ਦੇ ਨਸ਼ਾ ਮੁਕਤੀ ਮੋਰਚਾ ਦੇ ਅਹੁੱਦੇਦਾਰਾਂ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਅਧਿਕਾਰੀਆਂ ਨੇ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ: ਖੁੱਡੀਆਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਬਠਿੰਡਾ ’ਚ 3248 ਕੇਸ ਦਰਜ ਕੀਤੇ ਗਏ ਹਨ ਅਤੇ 4593 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਮਾਜਿਕ ਸਾਂਝ ਹੋਣੀ ਜ਼ਰੂਰੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਉਪਰ ਪੂਰੀ ਲਗਾਮ ਕਸੀ ਜਾਵੇ। ਇਸ ਮੌਕੇ ਮੁਹਿੰਮ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਚੁੱਸ਼ਪਿੰਦਰ ਸਿੰਘ ਚਾਹਲ ਨੇ ਸਾਂਝਾ ਹੰਭਲਾ ਮਾ ਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਗਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਅਤੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਸ਼ੇਸ਼ ਸੈਮੀਨਾਰ ਪਿਛਲੇ ਸਮੇਂ ਲਗਵਾਏ ਗਏ ਹਨ। ਇਸ ਮੌਕੇ ਐਸ ਐਸ ਪੀ ਸੁਹੇਲ ਕਾਸਿਮ ਮੀਰ ਨੇ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਗੋਪਾਲ ਸਿੰਘ , ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਕੁਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਨਗਰ ਕੌਂਸਲ ਪ੍ਰਧਾਨਗੀ ਚੋਣ - ਕਾਂਗਰਸ ਕੋਲ ਬਹੁਮਤ ਹੋਣ ਕਾਰਨ ਸਰਕਾਰ ਨੇ ਮੁਲਤਵੀ ਕਰਵਾਈ ਨਗਰ ਕੌਂਸਲ ਮੌੜ ਦੀ ਪ੍ਰਧਾਨਗੀ... ਅਗਲੀ ਖ਼ਬਰ ਸਕਾਰਪੀਓ ਨਾਲ ਟੱਕਰ ਮਗਰੋਂ ਪਲਟੀ ਸਵਿਫ਼ਟ ਕਾਰ ਵੈਟਰਨਰੀ ਕਾਲਜ ਦੇ ਵਿਦਿਆਰਥੀ ਦੀ ਮੌਤ , 3 ਜ਼ਖ਼ਮੀ
Ad Position 24