10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

-ਨਗਰ ਕੌਂਸਲ ਪ੍ਰਧਾਨਗੀ ਚੋਣ - ਕਾਂਗਰਸ ਕੋਲ ਬਹੁਮਤ ਹੋਣ ਕਾਰਨ ਸਰਕਾਰ ਨੇ ਮੁਲਤਵੀ ਕਰਵਾਈ ਨਗਰ ਕੌਂਸਲ ਮੌੜ ਦੀ ਪ੍ਰਧਾਨਗੀ ਦੀ ਚੋਣ

ਮੌੜ ਮੰਡੀ, 10 ਸਤੰਬਰ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਇਲਜ਼ਾਮ ਲਗਾਇਆ ਹੈ ਕਿ ਅੱਜ 10 ਸਤੰਬਰ ਨੂੰ ਨਗਰ ਕੌਂਸਲ ਮੌੜ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਅਤੇ ਪ੍ਰਧਾਨਗੀ ਦੀ ਚੋਣ ਲਈ ਮੀਟਿੰਗ ਰੱਖੀ ਗਈ ਸੀ ਪਰ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਹੀ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਲਈ ਕਾਂਗਰਸ ਕੋਲ ਆਪਣੇ 6 ਕੌਂਸਲਰ ਕਰਮਜੀਤ ਸਿੰਘ ਰਾਣਾ, ਲਖਵੀਰ ਸਿੰਘ ਨਾਜ਼ੀ, ਪਰਮਜੀਤ ਸਿੰਘ ਸ਼ੰਮੀ ਜੈਲਦਾਰ, ਰਾਜਵੀਰ ਸਿੰਘ ਮੱਟੂ, ਸਨੇਹ ਲਤਾ ਅਤੇ ਸੁਨੀਤਾ ਰਾਣੀ ਤੋਂ ਇਲਾਵਾ 5 ਹੋਰ ਕੌਂਸਲਰਾਂ ਦਾ ਬਹੁਮਤ ਸੀ, ਜਿਸ ਕਾਰਨ ਕਾਂਗਰਸ ਪਾਰਟੀ ਦਾ ਪ੍ਰਧਾਨ ਚੁਣਿਆ ਜਾਣਾ ਤੈਅ ਸੀ ਪ੍ਰੰਤੂ ਸੱਤਾਧਿਰ ਦੇ ਵਿਧਾਇਕ ਅਤੇ ਹੋਰ ਆਗੂਆਂ ਕੋਲ ਆਪਣਾ ਪ੍ਰਧਾਨ ਬਣਾਉਣ ਲਈ ਪੂਰਨ ਬਹੁਮਤ ਨਹੀਂ ਸੀ, ਜਿਸ ਕਾਰਨ ਉਹਨਾਂ ਨੇ ਇਸ ਮੀਟਿੰਗ ਨੂੰ ਮੁਲਤਵੀ ਕਰਵਾ ਦਿੱਤਾ।

Ad Position 21
repet_subhas-goyals [Copy P29]
ਮੌੜ ਮੰਡੀ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਰੱਦ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ ਜੀਤ ਮਹਿੰਦਰ ਸਿੰਘ ਸਿੱਧੂ। ਤਸਵੀਰ: ਕਮਾਲੂ 11-09-2026
ਮੌੜ ਮੰਡੀ, 10 ਸਤੰਬਰ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਇਲਜ਼ਾਮ ਲਗਾਇਆ ਹੈ ਕਿ ਅੱਜ 10 ਸਤੰਬਰ ਨੂੰ ਨਗਰ ਕੌਂਸਲ ਮੌੜ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਅਤੇ ਪ੍ਰਧਾਨਗੀ ਦੀ ਚੋਣ ਲਈ ਮੀਟਿੰਗ ਰੱਖੀ ਗਈ ਸੀ ਪਰ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਹੀ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਲਈ ਕਾਂਗਰਸ ਕੋਲ ਆਪਣੇ 6 ਕੌਂਸਲਰ ਕਰਮਜੀਤ ਸਿੰਘ ਰਾਣਾ, ਲਖਵੀਰ ਸਿੰਘ ਨਾਜ਼ੀ, ਪਰਮਜੀਤ ਸਿੰਘ ਸ਼ੰਮੀ ਜੈਲਦਾਰ, ਰਾਜਵੀਰ ਸਿੰਘ ਮੱਟੂ, ਸਨੇਹ ਲਤਾ ਅਤੇ ਸੁਨੀਤਾ ਰਾਣੀ ਤੋਂ ਇਲਾਵਾ 5 ਹੋਰ ਕੌਂਸਲਰਾਂ ਦਾ ਬਹੁਮਤ ਸੀ, ਜਿਸ ਕਾਰਨ ਕਾਂਗਰਸ ਪਾਰਟੀ ਦਾ ਪ੍ਰਧਾਨ ਚੁਣਿਆ ਜਾਣਾ ਤੈਅ ਸੀ ਪ੍ਰੰਤੂ ਸੱਤਾਧਿਰ ਦੇ ਵਿਧਾਇਕ ਅਤੇ ਹੋਰ ਆਗੂਆਂ ਕੋਲ ਆਪਣਾ ਪ੍ਰਧਾਨ ਬਣਾਉਣ ਲਈ ਪੂਰਨ ਬਹੁਮਤ ਨਹੀਂ ਸੀ, ਜਿਸ ਕਾਰਨ ਉਹਨਾਂ ਨੇ ਇਸ ਮੀਟਿੰਗ ਨੂੰ ਮੁਲਤਵੀ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਇਸ ਤਰ੍ਹਾਂ ਮੁਲਤਵੀ ਹੋਣਾ ਜਿੱਤੇ ਹੋਏ ਕੌਂਸਲਰਾਂ ਦੀ ਵੀ ਤੌਹੀਨ ਹੈ ਅਤੇ ਉਨ੍ਹਾਂ ਲੋਕਾਂ ਨਾਲ ਵੀਂ ਸਰਾਸਰ ਧੱਕਾ ਹੈ ਜਿਨ੍ਹਾਂ ਨੇ ਆਪੋ ਆਪਣੇ ਵਾਰਡਾਂ ਦੇ ਵਿਕਾਸ ਲਈ ਕੌਂਸਲਰਾਂ ਨੂੰ ਜਿਤਾਇਆ ਹੈ। ਉਨ੍ਹਾਂ ਕਿਹਾ ਆਮ ਆਦਮੀ ਦੀ ਸਰਕਾਰ ਨੂੰ ਇਹ ਡਰ ਸੀ ਕਿ ਕਾਂਗਰਸ ਦਾ ਪ੍ਰਧਾਨ ਬਣ ਜਾਵੇਗਾ। ਧੱਕਾ ਉਹ ਇਸ ਲਈ ਨਹੀਂ ਕਰ ਸਕਦੀ ਸੀ ਕਿਉਂਕਿ ਉਸ ਦੇ 17 ’ਚੋਂ ਸਿਰਫ 4 ਕੌਂਸਲਰ ਹੀ ਜਿੱਤੇ ਸਨ ਅਤੇ ਪ੍ਰਧਾਨਗੀ ਦੀ ਚੋਣ ਲਈ ਉਹਨਾਂ ਨੂੰ ਆਪਣੇ ਤੋਂ ਦੁਗਣੇ ਕੌਂਸਲਰਾਂ ਦੀ ਲੋੜ ਹੈ। ਜਿਕਰਯੋਗ ਹੈ ਕਿ ਮੌੜ ਮੰਡੀ ਦੇ 17 ਵਾਰਡਾਂ ਵਿਚ 6 ਕੌਂਸਲਰ ਕਾਂਗਰਸ, 6 ਅਕਾਲੀ ਦਲ, 4 ਆਮ ਆਦਮੀ ਪਾਰਟੀ ਅਤੇ 1 ਕੌਂਸਲਰ ਆਜ਼ਾਦ ਜਿੱਤਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਦੋ ਨੌਜਵਾਨ ਜ਼ਖਮੀ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
Ad Position 24