10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੂਏ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਮਿਲੀ

ਭਗਤਾ ਭਾਈਕਾ, 10 ਸਤੰਬਰ (ਸੁਖਪਾਲ ਸਿੰਘ ਸੋਨੀ)-ਬੀਤੀ ਸ਼ਾਮ ਸਥਾਨਕ ਸ਼ਹਿਰ ਵਿਖੇ ਸੂਏ ਦੀ ਪਟੜੀ ਨੇੜੇ ਪਈ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮਾਮਲੇ ਸਬੰਧੀ ਸਥਾਨਿਕ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਭਗਤਾ ਭਾਈਕਾ, 10 ਸਤੰਬਰ (ਸੁਖਪਾਲ ਸਿੰਘ ਸੋਨੀ)-ਬੀਤੀ ਸ਼ਾਮ ਸਥਾਨਕ ਸ਼ਹਿਰ ਵਿਖੇ ਸੂਏ ਦੀ ਪਟੜੀ ਨੇੜੇ ਪਈ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮਾਮਲੇ ਸਬੰਧੀ ਸਥਾਨਿਕ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਸਥਾਨਕ ਸ਼ਹਿਰ ਦੇ ਰੌਂਤਾ ਰਜਵਾਹਾ (ਨੇੜੇ ਸੁਖਾਨੰਦ ਪੁਲ) ਦੀ ਪਟੜੀ ਉਪਰ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਇਸੇ ਉਪਰੰਤ ਹੀ ਸਥਾਨਕ ਪੁਲਿਸ ਪਾਰਟੀ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਲਾਸ਼ ਸਤਿਕਾਰ ਕਮੇਟੀ ਕੋਠਾ ਗੁਰੂ ਦੇ ਵਲੰਟੀਅਰਾਂ ਅਤੇ ਐਂਬੂਲੈਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਗਈ । ਸੂਤਰਾਂ ਮ੍ਰਿਤਕ ਨੌਜਵਾਨ ਦੀ ਪਛਾਣ ਸੁਖਦੀਪ ਸਿੰਘ ਦੀਪਾ ਪੁੱਤਰ ਪਰਮਜੀਤ ਸਿੰਘ ਵਾਸੀ ਬਰਗਾੜੀ ਰੋਡ, ਝੱਖੜਵਾਲਾ ਵਜੋਂ ਹੋਈ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਪਰਬਤ ਸਿੰਘ ਨੇ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਦਾ ਕੁਝ ਸਮਾਂ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਅਨਾਂ ਆਧਾਰਿਤ ਸਥਾਨਕ ਪੁਲਿਸ ਸਟੇਸ਼ਨ ਵਿਖੇ ਕਾਰਵਾਈ ਕਰ ਦਿੱਤੀ ਗਈ ਹੈ। ਕਾਰਵਾਈ ਉਪਰੰਤ ਮ੍ਰਿਤਕ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ
Ad Position 24