ਬਠਿੰਡਾ ਵਿਚ ਚੋਰਾਂ ਦੇ ਹੌਸਲੇ ਬੁਲੰਦ
ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ’ਚ ਨਸ਼ੇੇੜੀ ਚੋਰਾਂ ਵਲੋਂ ਨਸ਼ੇ ਦੀ ਲੱਤ ਨੂੰ ਪੂਰਾ ਕਰਨ ਲਈ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸਥਾਨਕ ਸੁਭਾਸ਼ ਮਾਰਕੀਟ ਆਈ ਲਵ ਯੂ ਪਾਰਕ ਬਠਿੰਡਾ ਨੇੜਿਓਂ ਅੱਠ ਦੁਕਾਨਾਂ ਦੀਆਂ ਛੱਤਾਂ ਤੋਂ ਚੋਰਾਂ ਵਲੋਂ ਏ ਸੀ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ, ਜਿਸ ਨੂੰ ਲੈ ਕੇ ਸ਼ਹਿਰ ਦੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ।
ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ’ਚ ਨਸ਼ੇੇੜੀ ਚੋਰਾਂ ਵਲੋਂ ਨਸ਼ੇ ਦੀ ਲੱਤ ਨੂੰ ਪੂਰਾ ਕਰਨ ਲਈ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸਥਾਨਕ ਸੁਭਾਸ਼ ਮਾਰਕੀਟ ਆਈ ਲਵ ਯੂ ਪਾਰਕ ਬਠਿੰਡਾ ਨੇੜਿਓਂ ਅੱਠ ਦੁਕਾਨਾਂ ਦੀਆਂ ਛੱਤਾਂ ਤੋਂ ਚੋਰਾਂ ਵਲੋਂ ਏ ਸੀ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ, ਜਿਸ ਨੂੰ ਲੈ ਕੇ ਸ਼ਹਿਰ ਦੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਦੁਕਾਨਦਾਰਾਂ ਨੇ ਕਿਹਾ ਕਿ ਲੰਘੇ ਦਿਨੀਂ ਮੋਬਾਇਲ ਮਾਰਕੀਟ ਬਠਿੰਡਾ ਵਿਚੋਂ ਵੀ ਚੋਰਾਂ ਵਲੋਂ ਅੱਠ ਤੋਂ ਵੱਧ ਏ.ਸੀ. ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਨਸ਼ੇ ਕਰਨ ਵਾਲੇ ਨੌਜਵਾਨਾਂ ਦੀ ਆਦਤ ਲਗਾਤਾਰ ਵਧ ਰਹੀ ਹੈ । ਲੰਘੇ ਦਿਨੀਂ ਪੁਲਿਸ ਨਸ਼ਾ ਕਰਨ ਆਦੀ ਕਈ ਵਿਅਕਤੀਆਂ ਦੇ ਡੋਪ ਟੈਸਟ ਕਰਵਾ ਮਾਮਲੇ ਦਰਜ ਕੀਤੇ ਗਏ ਸਨ । ਇਸ ਮਾਮਲੇ ਤੋਂ ਸਪੱਸ਼ਟ ਹੁੰਦਾ ਹੈ ਕਿ ਬਠਿੰਡਾ ਵਿਚ ਨਸ਼ੇ ਕਰਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਨਸ਼ੇੜੀਆਂ ਵਲੋਂ ਆਪਣੇ ਨਸ਼ੇ ਦੀ ਪੂਰਤੀ ਲਈ ਅਪਰਾਧਿਕ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਪੁਲਿਸ ਮੂਕ ਦਰਸ਼ਕ ਬਣ ਹੋਈ ਹੈ ।