13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਰੇਲ ਇੰਜਣ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਭੁੱਚੋ ਮੰਡੀ , 12 ਸਤੰਬਰ ( ਪਰਵਿੰਦਰ ਸਿੰਘ ਜੌੜਾ )- ਇੱਥੇ ਬਠਿੰਡਾ - ਅੰਬਾਲਾ ਰੇਲ ਮਾਰਗ ’ ਤੇ ਭੁੱਚੋ ਰੇਲਵੇ ਸਟੇਸ਼ਨ ਨਜ਼ਦੀਕ ਰੇਲ ਗੱਡੀ ਦੇ ਇੰਜਣ ਹੇਠ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਰਿਤਿਕ (25) ਪੁੱਤਰ ਅੰਗਰੇਜ਼ ਸਿੰਘ ਵਾਸੀ ਨੇੜੇ ਰੇਲਵੇ ਸਟੇਸ਼ਨ ਭੁੱਚੋ ਮੰਡੀ ਵਜੋਂ ਹੋਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਭੁੱਚੋ ਮੰਡੀ , 12 ਸਤੰਬਰ ( ਪਰਵਿੰਦਰ ਸਿੰਘ ਜੌੜਾ )- ਇੱਥੇ ਬਠਿੰਡਾ - ਅੰਬਾਲਾ ਰੇਲ ਮਾਰਗ ’ ਤੇ ਭੁੱਚੋ ਰੇਲਵੇ ਸਟੇਸ਼ਨ ਨਜ਼ਦੀਕ ਰੇਲ ਗੱਡੀ ਦੇ ਇੰਜਣ ਹੇਠ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਰਿਤਿਕ (25) ਪੁੱਤਰ ਅੰਗਰੇਜ਼ ਸਿੰਘ ਵਾਸੀ ਨੇੜੇ ਰੇਲਵੇ ਸਟੇਸ਼ਨ ਭੁੱਚੋ ਮੰਡੀ ਵਜੋਂ ਹੋਈ ਹੈ । ਰੇਲਵੇ ਪੁਲਿਸ ਰਾਮਪੁਰਾ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇ ਮਾਪਿਆਂ ਨੂੰ ਸੌਂਪ ਦਿੱਤੀ ਗਈ । ਮ੍ਰਿਤਕ ਨੌਜਵਾਨ ਦੇ ਪਿਤਾ ਅੰਗਰੇਜ਼ ਸਿੰਘ ਨੇ ਰੇਲਵੇ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਮਾਗ਼ੀ ਤੌਰ ’ ਤੇ ਸਹੀ ਨਹੀਂ ਸੀ । ਬੀਤੇ ਦਿਨ ਉਹ ਰੇਲਵੇ ਲਾਈਨ ਪਾਰ ਕਰ ਰਿਹਾ ਸੀ ਤਾਂ ਅਚਾਨਕ ਰੇਲ ਇੰਜਣ ਨਾਲ ਟਕਰਾਉਣ ਕਾਰਨ ਉਸ ਦੀ ਮੌਤ ਹੋ ਗਈ । ਰੇਲਵੇ ਪੁਲਿਸ ਰਾਮਪੁਰਾ ਦੇ ਏ . ਐਸ . ਆਈ . ਹਰਬੰਸ ਸਿੰਘ ਦਾ ਕਹਿਣਾ ਸੀ ਕਿ ਮਾਮਲੇ ਵਿਚ 194 ਬੀ . ਐਨ . ਐਸ . ਤਹਿਤ ਕਾਰਵਾਈ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਵਲੋਂ ਮੌੜ ਚੌਕ ਜਾਮ
Ad Position 24