13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਕਾਲ ਯੂਨੀਵਰਸਿਟੀ ਵਿਖੇ ਤੀਜਾ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ, ਐਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ, ਐਸ. ਡੀ. ਐਮ. ਤਲਵੰਡੀ ਸਾਬੋ ਵੀਰਪਾਲ ਕੌਰ ਦੀ ਅਗਵਾਈ ਅਤੇ ਸਵੀਪ ਨੋਡਲ ਇੰਚਾਰਜ ਮਦਨ ਲਾਲ ਛਾਬੜਾ ਦੀ ਦੇਖ-ਰੇਖ ਹੇਠ ਸਵੀਪ ਟੀਮ ਵਲੋਂ ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਤੀਜਾ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਵੀਪ ਟੀਮ ਵਲੋਂ ਮੌਕੇ ’ਤੇ ਹੀ ਈਸਾਈਨ ਐਪ ਰਾਹੀਂ ਆਨਲਾਈਨ ਅਰਜ਼ੀਆਂ ਭਰਵਾਈਆਂ ਗਈਆਂ।ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟਰੇਸ਼ਨ ਦੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਨਲਾਈਨ ਅਰਜ਼ੀਆਂ ਦਾਖ਼ਲ ਕਰਨ ਵਿਚ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਪਹਿਲਾਂ ਕਰਵਾਏ ਗਏ ਭਾਸ਼ਣ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਵੀਪ ਟੀਮ ਵਲੋਂ ਇਨਾਮ ਪ੍ਰਦਾਨ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਪ੍ਰਬੰਧਕਾਂ ਮੁਤਾਬਿਕ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਵਿਚ ਵੋਟ ਦੀ ਮਹੱਤਤਾ, ਲੋਕਤਾਂਤਰਿਕ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਅਕਾਲ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਡੀਨ ਸਟੂਡੈਂਟਸ ਵੈਲਫੇਅਰ ਡਾ. ਜਨਪ੍ਰੀਤ ਸਿੰਘ ਦੇ ਸਹਿਯੋਗ ਨਾਲ ਇਹ ਕੈਂਪ ਸਫਲਤਾ ਪੂਰਵਕ ਸੰਪੰਨ ਹੋਇਆ। ਯੂਨੀਵਰਸਿਟੀ ਵੱਲੋਂ ਨੌਜਵਾਨਾਂ ਵਿਚ ਵੋਟਰ ਜਾਗਰੂਕਤਾ ਅਤੇ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲਿਆਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ। ਇਸ ਮੌਕੇ ਸਵੀਪ ਟੀਮ ਦੇ ਮੈਂਬਰ ਪੂਜਾ ਗਰੋਵਰ, ਜਗਦੀਪ ਸਿੰਘ, ਮਧੂ ਅਤੇ ਸ਼ਿੰਪੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੰਜੀਵ ਲਹਿਰੀ ਰਾਮਾਂ ਮੰਡੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਡੀ.ਏ.ਵੀ ਕਾਲਜ ਦੇ ਐਮ.ਏ ਇਤਿਹਾਸ ਦੇ ਵਿਦਿਆਰਥੀਆਂ ਨੇ ਚੰਗੇ ਨਤੀਜੇ ਹਾਸਿਲ ਕੀਤੇ
Ad Position 24