13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਚੱਕ ਹੀਰਾ ਸਿੰਘ ਵਾਲਾ ਵਿਖੇ ਨਿਊਜ਼ ਵਲੋਂ ਜਾਗਰੂਕਤਾ ਤੇ ਲਾਮਬੰਦੀ ਪਿੰਡ ਇਕਾਈ ਦੀ ਐਕਸ਼ਨ ਕਮੇਟੀ ਦੇ ਪ੍ਰਧਾਨਗੀ ਮੰਡਲ ਦੀ ਮੁੜ ਚੋਣ

ਰਾਮਾਂ ਮੰਡੀ, 12 ਸਤੰਬਰ (ਪੱਤਰ ਪ੍ਰੇਰਕ)-ਦੇਸ਼ ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਪੰਜਾਬ (ਨਿਊਜ਼) ਵਲੋਂ ਪਿੰਡ ਪੱਧਰ ’ਤੇ ਮਜ਼ਦੂਰਾਂ, ਕਿਰਤੀਆਂ ਅਤੇ ਲੋੜਵੰਦ ਵਰਗ ਨੂੰ ਸੰਵਿਧਾਨਕ ਹੱਕਾਂ ਅਤੇ ਸਰਕਾਰੀ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਅੱਜ ਗ੍ਰਾਮ ਸਭਾ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰਾਮਾਂ ਮੰਡੀ, 12 ਸਤੰਬਰ (ਪੱਤਰ ਪ੍ਰੇਰਕ)-ਦੇਸ਼ ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਪੰਜਾਬ (ਨਿਊਜ਼) ਵਲੋਂ ਪਿੰਡ ਪੱਧਰ ’ਤੇ ਮਜ਼ਦੂਰਾਂ, ਕਿਰਤੀਆਂ ਅਤੇ ਲੋੜਵੰਦ ਵਰਗ ਨੂੰ ਸੰਵਿਧਾਨਕ ਹੱਕਾਂ ਅਤੇ ਸਰਕਾਰੀ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਅੱਜ ਗ੍ਰਾਮ ਸਭਾ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 16 ਸਤੰਬਰ ਨੂੰ ਜ਼ਿਲ੍ਹਾ ਭਲਾਈ ਦਫ਼ਤਰ ਬਠਿੰਡਾ ਵਿਖੇ ਲੱਗਣ ਵਾਲੇ ਸਿੱਧਾ ਕਰਜ਼ਾ ਸਕੀਮ ਜਾਗਰੂਕਤਾ ਕੈਂਪ ਸਬੰਧੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਇੰਜ. ਰਾਜਿੰਦਰ ਸਿੰਘ ਮੌੜ, ਸੂਬਾ ਕਮੇਟੀ ਆਗੂ ਸ਼ਮਨਦੀਪ ਕੌਰ ਅਤੇ ਨਵਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣਾ ਸੰਗਠਨ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਮੌਕੇ ਪਿੰਡ ਇਕਾਈ ਦੀ ਐਕਸ਼ਨ ਕਮੇਟੀ ਦੇ ਪ੍ਰਧਾਨਗੀ ਮੰਡਲ ਦੀ ਮੁੜ ਚੋਣ ਕੀਤੀ ਗਈ। ਜਿਸ ਵਿਚ ਮਨਜੀਤ ਕੌਰ ਨੂੰ ਪ੍ਰਧਾਨ, ਗੁਰਜੀਤ ਕੌਰ ਨੂੰ ਮੀਤ ਪ੍ਰਧਾਨ, ਜਸਪਾਲ ਕੌਰ ਨੂੰ ਸਕੱਤਰ, ਪਾਲ ਕੌਰ ਨੂੰ ਖ਼ਜ਼ਾਨਚੀ ਅਤੇ ਬਲਜੀਤ ਕੌਰ ਨ ੂੰ ਪ੍ਰਬੰਧਕ ਚੁਣਿਆ ਗਿਆ। ਇਸ ਮੌਕੇ ਨਵਰੀਤ ਕੌਰ, ਚਰਨਜੀਤ ਕੌਰ, ਸੰਦੀਪ ਕੌਰ, ਗੁਰਪਿੰਦਰ ਕੌਰ, ਬਲਜਿੰਦਰ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਛਿੰਦਰਪਾਲ ਕੌਰ, ਹਰਬੰਸ ਕੌਰ ਅਤੇ ਗੁਰਮੇਲ ਕੌਰ ਸਮੇਤ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਹਸਪਤਾਲ ’ਚ ਮੌਤ ਅਗਲੀ ਖ਼ਬਰ -ਮਾਮਲਾ ਚੱਕ ਬਖ਼ਤੂ ਵਿਖੇ ਚਿੱਟੇ ਨਾਲ ਹੋਈਆਂ 2 ਮੌਤਾਂ ਦਾ- ‘ਮਾਮਲਾ ਪ੍ਰਮੁੱਖਤਾ ਨਾਲ ਉਠਾਉਣ ’ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ...
Ad Position 24