13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨੈਸ਼ਨਲ ਲੋਕ ਅਦਾਲਤ ’ਚ 24420 ਕੇਸਾਂ ਦਾ ਨਿਪਟਾਰਾ 25.40 ਕਰੋੜ ਰੁਪਏ ਦੇ ਕੀਤੇ ਗਏ ਅਵਾਰਡ ਪਾਸ

ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ.

Ad Position 21
repet_subhas-goyals [Copy P29]
ਬਠਿੰਡਾ ’ਚ ਲੋਕ ਅਦਾਲਤ ਦੌਰਾਨ ਕੇਸਾਂ ਦਾ ਨਿਪਟਾਰਾ ਕਰਦੇ ਜੱਜ ਸਾਹਿਬਾਨ। ਤਸਵੀਰ: ਲਵਲੀ 13-09-2026
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ, ਦੀਆਂ ਹਦਾਇਤਾਂ ਮੁਤਾਬਕ ਅਤੇ ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜ਼ਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜ਼ਨ, ਤਲਵੰਡੀ ਅਤੇ ਫੂਲ ਵਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਲਗਾਈ ਗਈ । ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਂਇਕ ਅਧਿਕਾਰੀਆਂ ਦੇ ਕੁੱਲ 19 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਨੈਸ਼ਨਲ ਲੋਕ ਅਦਾਲਤਾਂ ਵਿਚ ਫੌਜਦਾਰੀ, ਚੈੱਕ ਬਾਊਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਜਿਸ ਤਹਿਤ ਅੱਜ ਦੀ ਇਸ ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 26313 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 24420 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 25,40,25,295/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸਤਪਾਲ ਸਿੰਘ ਭਾਈਰੂਪਾ ਬਾਰ ਐਸੋਸੀਏਸ਼ਨ ਫੂਲ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਖੇਡ ਸਟੇਡੀਅਮ ਵਿਖੇ ਡਰੋਨ ਸ਼ੋਅ ਕਰਵਾਇਆ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸ...
Ad Position 24