13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਸੰਕਟ ਨੇ ਵਧਾਈ ਕਿਸਾਨਾਂ ਦੀ ਚਿੰਤਾ ਅਕਾਲੀ ਆਗੂ ਬਲਾਹੜ੍ਹ ਮਹਿਮਾ ਵਲੋਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ

ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ)-ਪੰਜਾਬ ਵਿਚ ਇਸ ਵਾਰ ਹੋਈ ਘੱਟ ਬਰਸਾਤ ਅਤੇ ਉਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਝੋਨੇ ਦੀ ਫ਼ਸਲ ਨੂੰ ਪਾਣੀ ਲਈ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਗੰਭੀਰ ਕਰ ਦਿੱਤਾ ਹੈ। ਸਾਉਣੀ ਦੀ ਮੁੱਖ ਫ਼ਸਲ ਝੋਨਾ ਇਸ ਸਮੇਂ ਲਗਾਤਾਰ ਸਿੰਚਾਈ ਦੀ ਮੰਗ ਕਰ ਰਿਹਾ ਹੈ, ਪਰ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਟਿਊਬਵੈੱਲ ਚਲਾਉਣ ਲਈ ਮਜ਼ਬੂਰ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ)-ਪੰਜਾਬ ਵਿਚ ਇਸ ਵਾਰ ਹੋਈ ਘੱਟ ਬਰਸਾਤ ਅਤੇ ਉਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਝੋਨੇ ਦੀ ਫ਼ਸਲ ਨੂੰ ਪਾਣੀ ਲਈ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਗੰਭੀਰ ਕਰ ਦਿੱਤਾ ਹੈ। ਸਾਉਣੀ ਦੀ ਮੁੱਖ ਫ਼ਸਲ ਝੋਨਾ ਇਸ ਸਮੇਂ ਲਗਾਤਾਰ ਸਿੰਚਾਈ ਦੀ ਮੰਗ ਕਰ ਰਿਹਾ ਹੈ, ਪਰ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਟਿਊਬਵੈੱਲ ਚਲਾਉਣ ਲਈ ਮਜ਼ਬੂਰ ਹਨ। ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ, ਖਾਦ-ਡੀਜ਼ਲ ਦੇ ਵਧੇ ਰੇਟਾਂ ਦਰਮਿਆਨ ਇਹ ਵਾਧੂ ਬੋਝ ਕਿਸਾਨੀ ਦੀ ਆਰਥਿ ਕ ਰੀੜ੍ਹ ਦੀ ਹੱਡੀ ’ਤੇ ਸਿੱਧੀ ਸੱਟ ਮਾਰ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਸਿਕੰਦਰ ਸਿੰਘ ਬਲਾਹੜ੍ਹ ਮਹਿਮਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕਾਗਜ਼ਾਂ ਤੱਕ ਸੀਮਤ ਹਨ, ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਬਲਾਹੜ੍ਹ ਮਹਿਮਾ ਨੇ ਕਿਹਾ ਕਿ ਸਰਕਾਰ ਚਾਹੇ ਤਾਂ ਗੁਆਂਢੀ ਸੂਬਿਆਂ ਜਾਂ ਕੇਂਦਰ ਤੋਂ ਕੋਲਾ ਅਤੇ ਬਿਜਲੀ ਦੀ ਵਿਕਲਪਿਕ ਵਿਵਸਥਾ ਕਰਕੇ ਸੰਕਟ ਤੋਂ ਰਾਹਤ ਦੇ ਸਕਦੀ ਹੈ। ਅੰਤ ਵਿਚ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਪੰਜਾਬ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਦੀਵਾਨਾ ਵਿਖੇ ਐਲ. ਆਈ. ਸੀ. ਵਲੋਂ ਵਾਟਰ ਕੂਲਰ ਦਾਨ
Ad Position 24