13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 12 ਸਤੰਬਰ (ਬਿੱਕਰ ਸਿੰਘ ਸਿੱਧੂ)- ਪਿਛਲੇ ਦੋ ਦਿਨਾਂ ਤੋਂ ਭੁੱਚੋ ਕਲਾਂ, ਲਹਿਰਾਖਾਨਾ ਅਤੇ ਸੇਮਾਂ ਦੇ ਕਿਸਾਨਾਂ ਦੀਆਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਘਰ ਭੁੱਚੋ ਕੈਂਚੀਆਂ ਦੇ ਸਾਹਮਣੇ ਭੁੱਚੋ ਨਥਾਣਾ ਸੜਕ ’ਤੇ ਧਰਨਾ ਲਗਾਕੇ ਸੜਕ ਜਾਮ ਕਰ ਦਿੱਤੀ ਅਤੇ ਪਾਵਰਕਾਮ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗੁਰਦਾਸ ਸਿੰਘ ਸੇਮਾਂ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ ਪ੍ਰੰਤੂ ਬਿਜਲੀ ਅਧਿਕਾਰੀਆਂ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਭੁੱਚੋ ਮੰਡੀ, 12 ਸਤੰਬਰ (ਬਿੱਕਰ ਸਿੰਘ ਸਿੱਧੂ)- ਪਿਛਲੇ ਦੋ ਦਿਨਾਂ ਤੋਂ ਭੁੱਚੋ ਕਲਾਂ, ਲਹਿਰਾਖਾਨਾ ਅਤੇ ਸੇਮਾਂ ਦੇ ਕਿਸਾਨਾਂ ਦੀਆਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਘਰ ਭੁੱਚੋ ਕੈਂਚੀਆਂ ਦੇ ਸਾਹਮਣੇ ਭੁੱਚੋ ਨਥਾਣਾ ਸੜਕ ’ਤੇ ਧਰਨਾ ਲਗਾਕੇ ਸੜਕ ਜਾਮ ਕਰ ਦਿੱਤੀ ਅਤੇ ਪਾਵਰਕਾਮ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗੁਰਦਾਸ ਸਿੰਘ ਸੇਮਾਂ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ ਪ੍ਰੰਤੂ ਬਿਜਲੀ ਅਧਿਕਾਰੀਆਂ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਇਸ ਮੌਕੇ ਭਿੰਦਾ ਸਿੰਘ ਖ਼ਜ਼ਾਨਚੀ, ਜਲੰਧਰ ਸਿੰਘ, ਲੀਲਾ ਸਿੰਘ, ਸੁਖਪਾਲ ਸਿੰਘ, ਲਾਲ ਸਿੰਘ, ਪਾਲਾ ਸਿੰਘ, ਗੱਗੀ ਸਿੰਘ, ਕਰਮ ਸਿੰਘ, ਕਾਲਾ ਸਿੰਘ, ਸਰਜਾ ਸਿੰਘ, ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਹੈਪੀ ਸਿੰਘ, ਚਮਕੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਸਿੰਘ ਵਿੱਕੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਬਠਿੰਡਾ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਿਜਲੀ ਸੰਕਟ ਨੇ ਵਧਾਈ ਕਿਸਾਨਾਂ ਦੀ ਚਿੰਤਾ ਅਕਾਲੀ ਆਗੂ ਬਲਾਹੜ੍ਹ ਮਹਿਮਾ ਵਲੋਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ
Ad Position 24