ਪਰਮਜੀਤ ਸਿੰਘ ਵਿੱਕੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਬਠਿੰਡਾ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ
ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਦੀ ਯੂਥ ਟੀਮ ਦਾ ਗਠਨ ਕਰਦੇ ਹੋਏ ਪਰਮਜੀਤ ਸਿੰਘ ਵਿੱਕੀ ਨੂੰ ਯੂਥ ਟੀਮ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ (ਮਹਿਰਾਜ) ਅਤੇ ਡਾ.
ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਦੀ ਯੂਥ ਟੀਮ ਦਾ ਗਠਨ ਕਰਦੇ ਹੋਏ ਪਰਮਜੀਤ ਸਿੰਘ ਵਿੱਕੀ ਨੂੰ ਯੂਥ ਟੀਮ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ (ਮਹਿਰਾਜ) ਅਤੇ ਡਾ. ਪ੍ਰਗਟ ਸਿੰਘ ਵਿਰਕ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਜ਼ਿਲ੍ਹਾ ਬਠਿੰਡਾ ਦੇ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਰਮਜੀਤ ਸਿੰਘ ਵਿੱਕੀ ਨੂੰ ਬਠਿੰਡਾ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਰੂਪ ਸਿੰਘ, ਮਾਸਟਰ ਮਾਨ ਸਿੰਘ, ਦਲਜੀਤ ਸਿੰਘ ਰੋਮਾਣਾ, ਹਰਜੀਤ ਸਿੰਘ, ਟੋਨੀ ਸਾਬਕਾ ਕੌਂਸਲਰ, ਕੁਲਦੀਪ ਸਿੰਘ ਕੇਬਲ ਵਾਲੇ, ਰਾਜਪਾਲ ਸਿੰਘ, ਸੁਰਜੀਤ ਸਿੰਘ ਐੱਮਈਐੱਸ, ਸੁਰਜੀਤ ਸਿੰਘ ਫੂਡ ਸਪਲਾਈ, ਸਾਬਕਾ ਕੌਂਸਲਰ ਤਰਲੋਚ ਸਿੰਘ, ਜਗਸੀਰ ਸਿੰਘ ਸੇਰਗੜ੍ਹ, ਦਰਸ਼ਨ ਸਿੰਘ ਗੋਨਿਆਣਾ, ਗੁਰਪ੍ਰੀਤ ਸਿੰਘ ਸਮੇਤ ਹੋਰ ਆਗੂਆਂ ਨੇ ਪਰਮਜੀਤ ਸਿੰਘ ਵਿੱਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਪਰਮਜੀਤ ਸਿੰਘ ਵਿੱਕੀ ਨੇ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ।