ਸੁਰੱਖਿਆ ਮਾਤਰਤਵ ਅਭਿਆਨ ਦਾ ਮੁੱਖ ਟੀਚਾ ਜੱਚਾ-ਬੱਚਾ ਮੌਤ ਦਰ ਨੂੰ ਜ਼ੀਰੋ ਕਰਨਾ : ਡਾ. ਅਰੋੜਾ
ਰਾਮਪੁਰਾ ਫੂਲ, 12 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ.
ਰਾਮਪੁਰਾ ਫੂਲ, 12 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਬਾਲਿਆਂਵਾਲੀ ਡਾ. ਸ਼ੈਲੀ ਅਰੋੜਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਆ ਮਾਤਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਤਹਿਤ ਗਰਭਵਤੀ ਔਰਤਾਂ ਲਈ ਪਿੰਡ ਰਾਮਪੁਰਾ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸ਼ੈਲੀ ਅਰੋੜਾ ਨੇ ਦੱਸਿਆ ਕਿ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਗੁਣਵੱਤਾ ਭਰਪੂਰ ਅਤੇ ਸ ਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘਟਾ ਕੇ ਜ਼ੀਰੋ ਦੇ ਨੇੜੇ ਲਿਆਂਦਾ ਜਾ ਸਕੇ। ਇਸ ਯੋਜਨਾ ਤਹਿਤ ਹਰ ਮਹੀਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਂਦੇ ਹਨ, ਜਿੱਥੇ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ, ਖੂਨ ਅਤੇ ਪਿਸ਼ਾਬ ਦੇ ਟੈੱਸਟ, ਬਲੱਡ ਪ੍ਰੈਸ਼ਰ ਦੀ ਜਾਂਚ, ਅਲਟਰਾ ਸਾਊਂਡ ਸਬੰਧੀ ਸਲਾਹ ਅਤੇ ਹੋਰ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਲਾਕ ਐਜੂਕੇਟਰ ਜਗਤਾਰ ਸਿੰਘ ਨੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ, ਨਿੱਜੀ ਸਫ਼ਾਈ, ਟੀਕਾਕਰਨ ਅਤੇ ਨਵਜੰਮੇ ਬੱਚੇ ਦੀ ਦੇਖਭਾਲ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਕਮਲਜੀਤ ਸਿੰਘ, ਡਾ.ਲਵਦੀਪ ਰੋਹੇਲ (ਡੈਂਟਲ ਸਰਜਨ), ਬਲਾਕ ਐਜੂਕੇਟਰ ਮਨਜੀਤ ਸਿੰਘ, ਸੁਰਿੰਦਰ ਕੌਰ, ਬਨੀਤਾ ਰਾਣੀ (ਸੀਨੀਅਰ ਫਾਰਮੇਸੀ ਅਫ਼ਸਰ), ਰਵਿੰਦਰ ਕੌਰ (ਨਰਸਿੰਗ ਸਿਸਟਰ), ਦਰਸ਼ਨ ਕੌਰ (ਐਲ.ਐਚ.ਵੀ.) ਅਤੇ ਪਿੰਡ ਵਾਸੀ ਹਾਜ਼ਰ ਸਨ।