12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਾਨੂੰਨੀ ਸਿੱਖਿਆ ਅਤੇ ਖੋਜ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਪਹਿਲ

ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਨੇ ਸੂਬੇ ਵਿਚ ਕਾਨੂੰਨੀ ਸਿੱਖਿਆ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਲਾਅ ਕਾਲਜ ਨਾਲ ਸਹਿਮਤੀ ਪੱਤਰ ’ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਤਹਿਤ ਸੀਯੂ ਪੰਜਾਬ ਵਲੋਂ ਅੰਮ੍ਰਿਤਸਰ ਲਾਅ ਕਾਲਜ ਨੂੰ ਅਕਾਦਮਿਕ ਸਹਿਯੋਗ ਅਤੇ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਨੇ ਸੂਬੇ ਵਿਚ ਕਾਨੂੰਨੀ ਸਿੱਖਿਆ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਲਾਅ ਕਾਲਜ ਨਾਲ ਸਹਿਮਤੀ ਪੱਤਰ ’ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਤਹਿਤ ਸੀਯੂ ਪੰਜਾਬ ਵਲੋਂ ਅੰਮ੍ਰਿਤਸਰ ਲਾਅ ਕਾਲਜ ਨੂੰ ਅਕਾਦਮਿਕ ਸਹਿਯੋਗ ਅਤੇ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ। ਦੋਵੇਂ ਸੰਸਥਾਵਾਂ ਮਿਲ ਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਕਰਤਾਵਾਂ ਲਈ ਨਵੇਂ ਮੌਕੇ ਪੈਦਾ ਕਰਨਗੀਆਂ। ਇਸ ਸਹਿਮਤੀ ਪੱਤਰ ’ਤੇ ਸੀਯੂ ਪੰਜਾਬ ਦੇ ਰਜਿਸਟਰਾਰ ਡਾ. ਵਿਜੈ ਸ਼ਰਮਾ ਅਤੇ ਅੰਮ੍ਰਿਤਸਰ ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਐਵੋਨ ਕੁਮਾਰ ਵੈਦ ਨੇ ਸੀਯੂ ਪੰਜਾਬ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਦੀ ਹਾਜ਼ਰੀ ਵਿਚ ਹਸਤਾਖ਼ਰ ਕੀਤੇ । ਇਸ ਮੌਕੇ ਪ੍ਰੋ. ਪੁਨੀਤ ਪਾਠਕ, ਮੁਖੀ, ਕਾਨੂੰਨ ਵਿਭਾਗ, ਸੀ.ਯੂ. ਪੰਜਾਬ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਦੋਵੇਂ ਸੰਸਥਾਵਾਂ ਸਾਂਝੇ ਤੌਰ ’ਤੇ ਖੋਜ ਪ੍ਰੋਜੈਕਟ, ਵਰਕਸ਼ਾਪਾਂ, ਕਾਨਫ਼ਰੰਸਾਂ, ਸਿਖਲਾਈ ਪ੍ਰੋਗਰਾਮ, ਛੋਟੇ ਸਮੇਂ ਦੇ ਕੋਰਸ ਅਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਆਯੋਜਿਤ ਕਰ ਸਕਣਗੀਆਂ। ਸੀਯੂ ਪੰਜਾਬ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਨੇ ਕਿਹਾ ਕਿ ਇਹ ਸਮਝੌਤਾ ਖੇਤਰ ਦੀਆਂ ਉੱਭਰ ਰਹੀਆਂ ਸੰਸਥਾਵਾਂ ਨੂੰ ਸਹਿਯੋਗ ਦੇਣ ਦੀ ਯੂਨੀਵਰਸਿਟੀ ਦੀ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਡਾ. ਐਵੋਨ ਕੁਮਾਰ ਵੈਦ, ਪ੍ਰਿੰਸੀਪਲ, ਅੰਮ੍ਰਿਤਸਰ ਲਾਅ ਕਾਲਜ ਨੇ ਇਸ ਸਮਝੌਤੇ ਨੂੰ ਕਾਲਜ ਲਈ ਮਾਣ ਵਾਲਾ ਮੌਕਾ ਦੱਸਿਆ। ਇਸ ਮੌਕੇ ਸੀਯੂ ਪੰਜਾਬ ਦੇ ਰਜਿਸਟਰਾਰ ਡਾ. ਵਿਜੈ ਸ਼ਰਮਾ ਨੇ ਦੱਸਿਆ ਕਿ ਇਹ ਸਮਝੌਤਾ ਪੰਜ ਸਾਲਾਂ ਤੱਕ ਲਾਗੂ ਰਹੇਗਾ। ਦੋਵੇਂ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇਗੀ, ਜੋ ਸਾਂਝੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ, ਉਨ੍ਹਾਂ ਦੀ ਸਮੀਖਿਆ ਕਰਨ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਦੀ ਪਛਾਣ ਕਰਨ ਦਾ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੁਰੱਖਿਆ ਮਾਤਰਤਵ ਅਭਿਆਨ ਦਾ ਮੁੱਖ ਟੀਚਾ ਜੱਚਾ-ਬੱਚਾ ਮੌਤ ਦਰ ਨੂੰ ਜ਼ੀਰੋ ਕਰਨਾ : ਡਾ. ਅਰੋੜਾ
Ad Position 24