12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ

ਤਲਵੰਡੀ ਸਾਬੋ, 12 ਸਤੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਲਵੰਡੀ ਸਾਬੋ, 12 ਸਤੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਵਿਖੇ ਅੱਜ ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦੋਂਕਿ ਤਖਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ’ਚੋਂ ਇਕ ਭਾਈ ਗੁਰਦੀਪ ਸਿੰਘ ਨੇ ਅਰਦਾਸ ਕੀਤੀ। ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਹੁਕਮਨਾਮਾ ਲੈਣ ਉਪਰੰਤ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਇਆ। ਸਮਾਗਮ ਉਪਰੰਤ ਗੱਲਬਾਤ ਕਰਦਿਆਂ ਗਿਆਨੀ ਆਲਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਤਖਤ ਸਾਹਿਬ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਹਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਉਸੇ ਲੜੀ ’ਚ ਅੱਜ ਦਾ ਸਮਾਗਮ ਕਰਵਾਇਆ ਗਿਆ, ਜਿਸ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਆ ਗਿਆ ਹੈ। ਗੁਰਮਤਿ ਸਮਾਗਮ ਦੌਰਾਨ ਤਖਤ ਸਾਹਿਬ ਦੇ ਮੈਨੇਜ਼ਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਰਵਿੰਦਰ ਸਿੰਘ ਖਾਲਸਾ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਮੀਤ ਮੈਨੇਜ਼ਰ ਮਨਦੀਪ ਸਿੰਘ ਮਾਖਾ, ਭਾਈ ਪਰਮਜੀਤ ਸਿੰਘ, ਪ੍ਰੋ.ਗੁਰਜੀਤ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਦੇ ਨੁਮਾਇੰਦੇ, ਅਕਾਲੀ ਆਗੂ ਸੁਰਜੀਤ ਸਿੰਘ ਭੱਮ ਸਾਬਕਾ ਕੌਂਸਲਰ ਤੇ ਬੀਬੀ ਜਸਵੀਰ ਕੌਰ, ਜ਼ਮਹੂਰੀ ਕਿਸਾਨ ਸਭਾ ਦੇ ਰਾਜੂ ਔਲਖ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
Ad Position 22
No active advertisement
ਪਿਛਲੀ ਖ਼ਬਰ ਪੈਟਰੋ ਡੀਲਰਜ਼ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਨੂੰ ਮੰਗ ਪੱਤਰ ਟੈਂਕਰਾਂ ਨੂੰ ਡਿਪੂ ਅੰਦਰ ਪਾਰਕ ਕਰਵਾਉਣ ਦੀ ਮੰਗ ਅਗਲੀ ਖ਼ਬਰ ਕਾਨੂੰਨੀ ਸਿੱਖਿਆ ਅਤੇ ਖੋਜ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਪਹਿਲ
Ad Position 24