14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗਾਟਵਾਲੀ ਪਿੰਡ ਦੇ ਹਰ ਚੌਰਾਹੇ ’ਤੇ ਲੱਗ ਰਹੇ ਸੀ. ਸੀ. ਟੀ. ਵੀ. ਕੈਮਰੇ

ਰਾਮਾਂ ਮੰਡੀ, 13 ਸਤੰਬਰ (ਪੱਤਰ ਪ੍ਰੇਰਕ)- ਪਿੰਡ ਗਾਟਵਾਲੀ ਨੂੰ ਹੋਰ ਸੁੰਦਰ, ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣ ਲਈ ਗ੍ਰਾਮ ਪੰਚਾਇਤ ਵਲੋਂ ਐਨ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਰਾਮਾਂ ਮੰਡੀ, 13 ਸਤੰਬਰ (ਪੱਤਰ ਪ੍ਰੇਰਕ)- ਪਿੰਡ ਗਾਟਵਾਲੀ ਨੂੰ ਹੋਰ ਸੁੰਦਰ, ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣ ਲਈ ਗ੍ਰਾਮ ਪੰਚਾਇਤ ਵਲੋਂ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਪਿੰਡ ਦੇ ਹਰ ਚੌਰਾਹੇ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਉਪਰਾਲੇ ਦੀ ਪਿੰਡ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਪਿੰਡ ਦੀ ਸਰਪੰਚ ਸਵਰਨਜੀਤ ਕੌਰ ਸਿੱਧੂ ਅਤੇ ਉਨ੍ਹਾਂ ਦੇ ਪੁੱਤਰ ਤੇ ਕਲੱਬ ਪ੍ਰਧਾਨ ਜਿੰਮੀ ਸਿੱਧੂ ਵਲੋਂ ਪਿੰਡ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿੰਮੀ ਸਿੱਧੂ ਨੇ ਦੱਸਿਆ ਕਿ ਐਨ.ਆਰ.ਆਈ. ਭਰਾ ਪਿਛਲੇ ਸਮੇਂ ਤੋਂ ਪਿੰਡ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ’ਚ ਵਧ-ਚੜ੍ਹ ਕੇ ਸਹਿਯੋਗ ਕਰਦੇ ਆ ਰਹੇ ਹਨ । ਇਸ ਤੋਂ ਪਹਿਲਾਂ ਵੀ ਐਨ.ਆਰ.ਆਈ. ਭਰਾਵਾਂ ਵਲੋਂ ਸਾਰੇ ਪਿੰਡ ਵਿਚ ਸੋਲਰ ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ । ਹੁਣ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਪਿੰਡ ਦੀਆਂ ਮੁੱਖ ਥਾਵਾਂ ‘ਤੇ ਨਿਗਰਾਨੀ ਵਧੇਗੀ ਅਤੇ ਕਿਸੇ ਅਣਸੁਖਾਵੀਂ ਘਟਨਾ ਦੀ ਸੂਰਤ ਵਿਚ ਜਾਂਚ ਵਿਚ ਵੀ ਸਹਾਇਤਾ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਅੱਜ ਸਰਕਾਰਾਂ ਵੱਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਾਅਵਿਆਂ ਦੇ ਬਾਵਜੂਦ ਜ਼ਿਆਦਾਤਰ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਮਹਿਸੂਸ ਹੁੰਦੀ ਹੈ। ਇਸ ਕਾਰਨ ਲੋਕਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੀ ਸੁਰੱਖਿਆ ਲਈ ਖ਼ੁਦ ਵੀ ਕਦਮ ਚੁੱਕਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਗਾਟਵਾਲੀ ਪੰਚਾਇਤ ਦਾ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਫ਼ੈਸਲਾ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਪੰਚ ਹਰਪਾਲ ਸਿੰਘ ਗਿੱਲ, ਬਲਕਰਨ ਸਿੰਘ ਗਿੱਲ, ਗੁਰਤੇਜ ਸਿੰਘ ਗਿੱਲ, ਅਮਰਜੀਤ ਕੌਰ ਗਿੱਲ, ਪਲਵਿੰਦਰ ਸਿੰਘ ਭੁੱਲਰ, ਗੁਰਪ੍ਰੀਤ ਕੌਰ ਧਾਲੀਵਾਲ, ਜਗਦੀਪ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾਜੀ ਸੰਘ ਦੇ 21ਵੇਂ ਵਿਸ਼ਾਲ ਜਾਗਰਨ ’ਚ ਪ੍ਰਸਿੱਧ ਭਜਨ ਗਾਇਕਾਂ ਨੇ ਬੰਨ੍ਹਿਆ ਸਮਾਂ ਅਗਲੀ ਖ਼ਬਰ ਮ੍ਰਿਤਕ ਗੁਰਪਿਆਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪ੍ਰੀਤਮ ਸਿੰਘ ਕੋਟਭਾਈ
Ad Position 24