14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਵੇਕ ਆਸ਼ਰਮ ਜਲਾਲ ਵਿਖੇ ਸੰਤ ਬਾਬਾ ਖੇਮ ਦਾਸ ਦੀ ਸਾਲਾਨਾ ਬਰਸੀ 17 ਸਤੰਬਰ ਨੂੰ

ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਵਿਵੇਕ ਆਸ਼ਰਮ ਜਲਾਲ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਖੇਮ ਦਾਸ ਦੀ ਸਾਲਾਨਾ ਬਰਸੀ 17 ਸਤੰਬਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਇਹ ਸਮਾਗਮ ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਪਵਿੱਤਰ ਅਸ਼ੀਰਵਾਦ ਨਾਲ ਅਤੇ ਸੁਆਮੀ ਬ੍ਰਹਮ ਮੁਨੀ ਦੀ ਦੇਖ-ਰੇਖ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਵਿਵੇਕ ਆਸ਼ਰਮ ਜਲਾਲ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਖੇਮ ਦਾਸ ਦੀ ਸਾਲਾਨਾ ਬਰਸੀ 17 ਸਤੰਬਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਇਹ ਸਮਾਗਮ ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਪਵਿੱਤਰ ਅਸ਼ੀਰਵਾਦ ਨਾਲ ਅਤੇ ਸੁਆਮੀ ਬ੍ਰਹਮ ਮੁਨੀ ਦੀ ਦੇਖ-ਰੇਖ ਹੋਵੇਗਾ। ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰੂਹਾਨੀ ਸਮਾਗਮ 17 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਇਸ ਸਮਾਗਮ ਮੌਕੇ ਦੇਸ਼-ਵਿਦੇਸ਼ ਤੋਂ ਪੁੱਜ ਰਹੇ ਮਹਾਨ ਵਿਦਵਾਨ, ਕਥਾਵਾਚਕ ਅਤੇ ਰਾਗੀ ਜਥੇ ਆਪਣੀ ਰਸਭਿੰਨੀ ਬਾਣੀ , ਕਥਾ-ਕੀਰਤਨ ਅਤੇ ਅਨਮੋਲ ਪ੍ਰਵਚਨਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਨਗੇ। ਆਸ਼ਰਮ ਦੇ ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਆਪਣੇ ਪਰਿਵਾਰਾਂ ਅਤੇ ਸਨੇਹੀਆਂ ਸਮੇਤ ਵੱਧ-ਚੜ੍ਹ ਕੇ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦੀ ਪੰਜਾਬ ਅਤੇ ਸਿਹਤ ਡਾਇਰੈਕਟਰ ਨਾਲ ਮੀਟਿੰਗ ਬੇਸਿੱਟਾ ਅਗਲੀ ਖ਼ਬਰ ਸ੍ਰੀ ਬਾਲਾਜੀ ਸੰਘ ਦੇ 21ਵੇਂ ਵਿਸ਼ਾਲ ਜਾਗਰਨ ’ਚ ਪ੍ਰਸਿੱਧ ਭਜਨ ਗਾਇਕਾਂ ਨੇ ਬੰਨ੍ਹਿਆ ਸਮਾਂ
Ad Position 24