14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਵਲੋਂ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਸ਼ੁਰੂ

ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ. ਸ਼ੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜਿ.)

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ. ਸ਼ੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਸਥਾਨਕ ਸ਼ਹਿਰ ਦੇ ਇਕ ਨਿੱਜੀ ਸਕੂਲ ਵਿਖੇ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸਕੂਲ ਦੀ ਕੋਆਰਡੀਨੇਟਰ ਅਰਚਨਾ ਰਾਜਪੂਤ ਨੇ ਸ਼ਮ੍ਹਾ ਰੌਸ਼ਨ ਕਰਨ ਉਪਰੰਤ ਕੈਨਵਸ ’ਤੇ ਬੁਰਸ਼ ਦਾ ਪਹਿਲਾ ਸਟਰੋਕ ਲਗਾ ਕੇ ਕੀਤਾ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਪ੍ਰਧਾਨ ਮਿਥੁਨ ਮੰਡਲ, ਭਾਵਨਾ ਗਰਗ, ਸੁਰੇਸ਼ ਮੰਗਲਾ, ਕੇਵਲ ਕ੍ਰਿਸ਼ਨ, ਗੁਰਪ੍ਰੀਤ ਆਰਟਿਸਟ ਅਤੇ ਗੁਰਜੀਤ ਪਲਾਹਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਪੰਜਾਬ, ਹਰਿਆਣਾ ਅਤੇ ਨੇੜਲੇ ਖੇਤਰਾਂ ਤੋਂ ਪਹੁੰਚੇ ਚਿੱਤਰਕਾਰਾਂ ਨੇ ਵਰਕਸ਼ਾਪ ਵਿਚ ਉਤਸ਼ਾਹ ਨਾਲ ਭਾਗ ਲਿਆ। ਸੁਸਾਇਟੀ ਦੇ ਪ੍ਰੈੱਸ ਸਕੱਤਰ ਸੰਦੀਪ ਸ਼ੇਰਗਿੱਲ ਨੇ ਦੱਸਿਆ ਕਿ ਸੁਸਾਇਟੀ ਦੇ ਸਰਪ੍ਰਸਤ ਕੇਵਲ ਕ੍ਰਿਸ਼ਨ ਦੀ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਇਸ ਵਰਕਸ਼ਾਪ ਦੇ ਪਹਿਲੇ ਦਿਨ ਹਰਦਰਸ਼ਨ ਸੋਹਲ, ਚਿੰਤਨ ਸ਼ਰਮਾ, ਪਰਮਿੰਦਰ ਪੈਰੀ, ਬਸੰਤ ਸਿੰਘ, ਅਸ਼ੋਕ ਗੁਪਤਾ, ਹਰਸ਼ ਇੰਦਰ ਲੂੰਬਾ, ਕ੍ਰਿਸ਼ਮੀਤ, ਵਿਕਰਮ ਸਿੰਘ, ਨਵਪ੍ਰੀਤ ਸਿੰਘ, ਜੀਵਨ ਜੋਤੀ, ਅਮਨਿੰਦਰ ਕੌਰ, ਸਹਨੂਰ, ਅੰਮ੍ਰਿਤਾ ਨੰਦਨ, ਰੂਬੀ ਰਾਣੀ, ਰੇਖਾ ਕੁਮਾਰੀ, ਰਮਨਦੀਪ ਕੌਰ, ਜਸ਼ਨਦੀਪ ਕੌਰ, ਇੰਦਰਜੀਤ ਸਿੰਘ ਨਿੱਕੂ, ਟੇਕ ਚੰਦ, ਧਰੁਵ, ਸਰਗਮ, ਭੂਮਿਕਾ ਸਮੇਤ ਹੋਰ ਕਲਾਕਾਰਾਂ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਅਮਰੀਕ ਮਾਨਸਾ ਅਤੇ ਰਿਤੇਸ਼ ਕੁਮਾਰ ਨੇ ਚਿੱਤਰਕਾਰਾਂ ਨੂੰ ਵਾਟਰ ਕਲਰ ਦੀਆਂ ਬਰੀਕੀਆਂ ਤੋਂ ਜਾਣੂ ਕਰਵਾਇਆ ਅਤੇ ਸੁੰਦਰ ਚਿੱਤਰ ਤਿਆਰ ਕਰਕੇ ਕਲਾ ਦੀਆਂ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਦਿਆਲਪੁਰਾ ਮਿਰਜ਼ਾ ਇਕਾਈ ਦੀ ਚੋਣ ਅਗਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਜ਼ਮੀਨੀ ਰਾਬਤਾ ਲੋਕਾਂ ’ਚ ਚਰਚਾ ਬਣਿਆ
Ad Position 24