14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਪਾਵਰਕਾਮ ਅਧਿਕਾਰੀਆਂ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ

ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਅੰਦਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੂੰ ਲੈ ਕੇ ‘ਸੰਯੁਕਤ ਕਿਸਾਨ ਮੋਰਚਾ ਪੰਜਾਬ’ ਵਲੋਂ ਅੱਜ ਬਠਿੰਡਾ ਥਰਮਲ ਪਲਾਂਟ ਦੇ ਨੇੜੇ ਸਥਿਤ ਪਾਵਰਕਾਮ ਦੇ ਐਸ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਅੰਦਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੂੰ ਲੈ ਕੇ ‘ਸੰਯੁਕਤ ਕਿਸਾਨ ਮੋਰਚਾ ਪੰਜਾਬ’ ਵਲੋਂ ਅੱਜ ਬਠਿੰਡਾ ਥਰਮਲ ਪਲਾਂਟ ਦੇ ਨੇੜੇ ਸਥਿਤ ਪਾਵਰਕਾਮ ਦੇ ਐਸ.ਈ. ਅਤੇ ਐਕਸੀਅਨ ਦਫ਼ਤਰਾਂ ਸਾਹਮਣੇ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਉੱਪ-ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਭਾਕਿਯੂ ਸਿੱਧੂਪੁਰ ਦੇ ਸੂਬਾ ਆਗੂ ਬੇਅੰਤ ਸਿੰਘ ਮਹਿਮਾ ਸਰਜਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਭਾਕਿਯੂ ਹੀਰਕੇ ਦੇ ਸੂਬਾ ਸਕੱਤਰ ਗੁਰਤੇਜ ਸਿੰਘ ਬੱਲ੍ਹੋ, ਜਮਹੂਰੀ ਕਿਸਾਨ ਸਭਾ ਦੇ ਮਲਕੀਤ ਸਿੰਘ ਬਠਿੰਡਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਭਾਕਿਯੂ ਡਕੌਦਾ ਦੇ ਜ਼ਿਲ੍ਹਾ ਉੱਪ-ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਭਾਕਿਯੂ ਧਨੇਰ ਦੇ ਜ਼ਿਲ੍ਹਾ ਆਗੂ ਅਮਰਜੀਤ ਹਨੀ, ਰੇਸ਼ਮ ਸਿੰਘ ਜੀਦਾ, ਬਲਤੇਜ ਸਿੰਘ ਪੂਹਲੀ ਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੇ ਕਿਸਾਨਾਂ ਨੂੰ ਖੇਤੀ ਲਈ 8 ਘੰਟੇ ਅਤੇ ਘਰਾਂ ਲਈ 24 ਘੰਟੇ ਬਿਜਲੀ ਦੇਣ ਦੇ ਵਾਅਦੇ ਹਵਾ ਹੋ ਚੁੱਕੇ ਹਨ। ਬਿਜਲੀ ਨਾ ਆਉਣ ਕਰਕੇ ਪਾਣੀ ਤੋਂ ਬਿਨਾਂ ਝੋਨਾ ਸੁੱਕ ਰਿਹਾ ਹੈ, ਜਿਸ ਕਾਰਨ ਝਾੜ ’ਤੇ ਭਾਰੀ ਅਸਰ ਪਵੇਗਾ ਤੇ ਕਿਸਾਨਾਂ ਨੂੰ ਆਰਥਿਕ ਸੱਟੇ ਵੱਜੇਗੀ। ਉਨ੍ਹਾਂ ਕਿਹਾ ਸਰਕਾਰ ਨੇ ਆਪਣੀ ਨਾਲਾਇਕੀ ਦਾ ਭਾਂਡਾ ਪਾਵਰਕਾਮ ਦੇ ਚੇਅਰਮੈਨ ਨੂੰ ਹਟਾ ਕੇ ਉਹਦੇ ਸਿਰ ਭੰਨ ਦਿੱਤਾ ਹੈ ਜਦਕਿ ਵਿਗੜੀ ਬਿਜਲੀ ਵਿਵਸਥਾ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ, ਕਿਉਂਕਿ ਸਰਕਾਰ ਨੇ ਸਮੇਂ ਸਿਰ ਕੋਲੇ ਤੇ ਬਿਜਲੀ ਦੇ ਖ਼ਰਚਿਆਂ ਦੀ ਕੇਂਦਰ ਸਰਕਾਰ ਨੂੰ ਅਦਾਇਗੀ ਨਹੀਂ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀ ਲਈ 12 ਘੰਟੇ ਅਤੇ ਘਰਾਂ ਲਈ 24 ਘੰਟੇ ਬਿਜਲੀ ਯਕੀਨੀ ਬਣਾਈ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਅੰਦਰ ਬਿਜਲੀ ਸਪਲਾਈ ’ਚ ਸੁਧਾਰ ਲਈ ਸੰਯੁਕਤ ਕਿਸਾਨ ਮੋਰਚਾ ਵੱਡਾ ਐਕਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦਾ ਪੰਜ ਘੰਟੇ ਘਿਰਾਓ 24 ਨੂੰ ਮੁੜ ਡੀ . ਸੀ . ਦ... ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਰੱਫੜ ਵਧਿਆ ਟਿਕਟ ਦੇ ਦਾਅਵੇਦਾਰ ਤੇ ਸਾਥੀਆਂ ਨੇ ਪਾਰਟੀ ਪ੍ਰੋਗਰਾਮਾਂ ਤੋਂ ਬਣਾਈ ਦੂਰੀ
Ad Position 24