14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਠਿੰਡਾ ’ਚ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦਾ ਪੰਜ ਘੰਟੇ ਘਿਰਾਓ 24 ਨੂੰ ਮੁੜ ਡੀ . ਸੀ . ਦਫ਼ਤਰ ਘੇਰਨ ਦੀ ਚਿਤਾਵਨੀ ਉਪਰੰਤ ਪੱਕੇ ਮੋਰਚੇ ਦੀ ਕੀਤੀ ਸਮਾਪਤੀ

ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤ-ਅਮਰੀਕਾ ਵਪਾਰ ਮੁਕਤ ਸਮਝੌਤਾ ਵਾਰਤਾ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੀ 30 ਅਗਸਤ ਤੋਂ ਬਠਿੰਡਾ ’ਚ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤ-ਅਮਰੀਕਾ ਵਪਾਰ ਮੁਕਤ ਸਮਝੌਤਾ ਵਾਰਤਾ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੀ 30 ਅਗਸਤ ਤੋਂ ਬਠਿੰਡਾ ’ਚ ਡੀ.ਸੀ. ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਅਚਾਨਕ ਦੁਪਹਿਰ ਸਮੇਂ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਪੂਰਨ ਤੌਰ ’ਤੇ ਘਿਰਾਓ ਕਰ ਲਿਆ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਸਕੱਤਰੇਤ ਦੇ ਚਾਰੋਂ ਮੁੱਖ ਗੇਟਾਂ ਮੂਹਰੇ ਧਰਨੇ ਲਗਾ ਦਿੱਤੀ ਗਈ ਤੇ ਕਿਸਾਨਾਂ ਦੇ ਸਕੱਤਰੇਤ ਦੇ ਅੰਦਰ ਦਾਖਲ ਹੋਣ ਦੇ ਡਰੋਂ ਇਨ੍ਹਾਂ ਗੇਟਾਂ ਮੂਹਰੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ । ਇਹ ਘਿਰਾਓ ਦੁਪਹਿਰ ਦੇ 1 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਚੱਲਿਆ, ਜਿਸ ਦੌਰਾਨ ਕੁਝ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਲੋਕਾਂ ਨੇ ਸਕੱਤਰੇਤ ਦੀਆਂ ਕੰਧਾਂ ਟੱਪ ਕੇ ਆਉਣ-ਜਾਣ ਕੀਤਾ । ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਾਉਣ, ਲੈਂਡ ਪੂਲਿੰਗ ਪਾਲਿਸੀ ਰੱਦ ਕਰਵਾਉਣ, ਕਾਸ਼ਤਕਾਰ ਕਿਸਾਨਾਂ-ਮਜ਼ਦੂਰਾਂ ਆਬਾਦਕਾਰਾਂ ਤੇ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ ਅਤੇ ਦਰਿਆਈਂ ਪਾਣੀਆਂ ਦੀ ਵੰਡ ਦੇ ਨੂੰ ਬੇਸਿਨ ਤੇ ਰਿਪੇਰੀਅਨ ਕਾਨੂੰਨ ਤਹਿਤ ਸਦਭਾਵਨਾ ਤਹਿਤ ਹੱਲ ਕਰਨ ਸਮੇਤ ਮੰਗਾਂ ਨੂੰ ਲੈ ਕੇ ਇਹ ਕਿਸਾਨ ਮੋਰਚਾ ਲਗਾਇਆ ਗਿਆ ਸੀ, ਜਿਸ ਨੂੰ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਡੀ.ਸੀ. ਦਫ਼ਤਰ ਬਠਿੰਡਾ ਦਾ ਘਿਰਾਓ ਕਰਨ ਬਾਅਦ ਅੱਜ 15 ਦਿਨਾਂ ਬਾਅਦ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉੱਕਤ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਿਧਾਨ ਸਭਾ ਦਾ ਛੇਤੀ ਵਿਸ਼ੇਸ਼ ਸੈਸ਼ਨ ਸੱਦੇ ਅਤੇ ਜਦੋਂ ਵੀ ਇਹ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਉਸ ਦਿਨ ਉਨ੍ਹਾਂ ਦੀ ਜਥੇਬੰਦੀ ਆਪਣੀ ਗੱਲ ਰੱਖਣ ਲਈ ਪੰਜਾਬ ਵਿਧਾਨ ਸਭਾ ਵੱਲ ਕੂਚ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਸ ਤੋਂ ਪਹਿਲਾਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਮੁੜ ਪੰਜਾਬ ਭਰ ਵਿਚ 24 ਸਤੰਬਰ ਨੂੰ ਡੀ.ਸੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਸੰਘਰਸ਼ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਨੇ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਤਨਖ਼ਾਹਾਂ... ਅਗਲੀ ਖ਼ਬਰ ਬਿਜਲੀ ਕੱਟਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਪਾਵਰਕਾਮ ਅਧਿਕਾਰੀਆਂ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ
Ad Position 24