ਥਾਣਾ ਸੰਗਤ ਦੀ ਪੁਲਿਸ ਵਲੋਂ ਖੇਤਾਂ ’ਚੋਂ ਤਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
ਸੰਗਤ ਮੰਡੀ, 14 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਕਿਸਾਨਾਂ ਦੇ ਖੇਤਾਂ ’ਚ ਲੱਗੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦਿਆਂ ਮਾਂ-ਪੁੱਤ ਸਮੇਤ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਇੱਕ ਕਬਾੜੀਏ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੀਆਂ ਤਾਰਾਂ ਵੀ ਬਰਾਮਦ ਕੀਤੀਆਂ ਹਨ ।
ਪ
ਪੁਲਿਸ ਵਲੋਂ ਕਾਬੂ ਕੀਤਾ ਗਿਆ ਤਾਰ ਚੋਰ ਗਰੋਹ ਥਾਣਾ ਸੰਗਤ ਦੀ ਪੁਲਿਸ ਪਾਰਟੀ ਨਾਲ। ਤਸਵੀਰ: ਸੁਖਤੇਜ ਧਾਲੀਵਾਲ
15-09-2026
ਸੰਗਤ ਮੰਡੀ, 14 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਕਿਸਾਨਾਂ ਦੇ ਖੇਤਾਂ ’ਚ ਲੱਗੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦਿਆਂ ਮਾਂ-ਪੁੱਤ ਸਮੇਤ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਇੱਕ ਕਬਾੜੀਏ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੀਆਂ ਤਾਰਾਂ ਵੀ ਬਰਾਮਦ ਕੀਤੀਆਂ ਹਨ । ਇਸ ਮਾਮਲੇ ਵਿਚ ਸ਼ਾਮਿਲ ਦੋ ਹੋਰ ਵਿਅਕਤੀ ਪੁਲਿਸ ਦੀ ਪਕੜ ਤੋਂ ਬਾਹਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਲਈ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਇਕ ਗਰੋਹ ਵਲੋਂ ਪਿੰਡਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਜਾ ਰਹੀਆਂ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਜੈ ਸਿੰਘ ਵਾਲਾ ਦੇ ਖੇਤਾਂ ‘ਚੋਂ ਮਾਂ-ਪੁੱਤ ਨੂੰ ਚੋਰੀ ਕੀਤੀਆਂ ਤਾਰਾਂ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੇ ਜਾਣ ਉਪਰੰਤ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਕਬਾੜੀਏ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਲੇਰ ਸਿੰਘ ਅਤੇ ਉਸ ਦੀ ਮਾਤਾ ਕੁਲਦੀਪ ਕੌਰ ਵਾਸੀ ਮੁਲਤਾਨੀਆਂ ਅਤੇ ਆਦਿਲ ਖਾਨ ਵਾਸੀ ਚੰਦੋਈ, ਜ਼ਿਲ੍ਹਾ ਬਦਾਓਂ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਦਕਿ ਫ਼ਰਾਰ ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਵਾਸੀ ਮੁਲਤਾਨੀਆਂ ਵਜੋਂ ਹੋਈ ਹੈ। ਪੁਲਿਸ ਵਲੋਂ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਵਲੋਂ ਹੋਰ ਕਿਹੜੀਆਂ-ਕਿਹੜੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਚੋਰੀ ਕੀਤਾ ਸਮਾਨ ਕਿੱਥੇ-ਕਿੱਥੇ ਵੇਚਿਆ ਗਿਆ ਹੈ। ਪਿੰਡਾਂ ਦੇ ਪੀੜਤ ਕਿਸਾਨਾਂ ਨੂੰ ਉਮੀਦ ਹੈ ਕਿ ਪੁਲਿਸ ਦੀ ਜਾਂਚ ਤੋਂ ਬਾਅਦ ਤਾਰ ਚੋਰੀ ਦੀਆਂ ਪਿਛਲੀਆਂ ਵਾਰਦਾਤਾਂ ਦਾ ਵੀ ਖ਼ੁਲਾਸਾ ਹੋ ਸਕਦਾ ਹੈ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ।