ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਚੇਅਰਮੈਨ ਅਤੇ ਉੱਪ-ਚੇਅਰਪਰਸਨ ਦੀ ਤਾਜਪੋਸ਼ੀ
ਬਠਿੰਡਾ, 14 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵੇਂ ਬਣੇ ਚੇਅਰਮੈਨ ਸਰਵਨ ਸਿੰਘ ਪੂਹਲੀ ਅਤੇ ਉੱਪ-ਚੇਅਰਪਰਸਨ ਜਸਕਰਨ ਕੌਰ ਬੱਲੂਆਣਾ ਵਲੋਂ ਰਸਮੀ ਤੌਰ ‘ਤੇ ਅੱਜ ਆਪਣਾ-ਆਪਣਾ ਅਹੁਦਾ ਲਿਆ ਹੈ, ਜਿਨ੍ਹਾਂ ਦੀ ਤਾਜਪੋਸ਼ੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਿਖੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਾਰਟੀ ਦੇ ਵੱਖ-ਵੱਖ ਜ਼ੋਨਾਂ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਚੇਅਰਮੈਨ ਤੇ ਮੈਂਬਰ, ਸੀਨੀਅਰ ਆਗੂਆਂ ਸਮੇਤ ਪਾਰਟੀ ਦੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਅਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਬ
ਬਠਿੰਡਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਵਰਨ ਸਿੰਘ ਪੂਹਲੀ ਅਤੇ ਉੱਪ-ਚੇਅਰਪਸਰਨ ਜਸਕਰਨ ਕੌਰ ਬੱਲੂਆਣਾ ਦਾ ਅਹੁਦਾ ਸੰਭਾਲਣ ਸਮੇਂ ਸਨਮਾਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। ਤਸਵੀਰ: ਲਵਲੀ
15-09-2026
ਬਠਿੰਡਾ, 14 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵੇਂ ਬਣੇ ਚੇਅਰਮੈਨ ਸਰਵਨ ਸਿੰਘ ਪੂਹਲੀ ਅਤੇ ਉੱਪ-ਚੇਅਰਪਰਸਨ ਜਸਕਰਨ ਕੌਰ ਬੱਲੂਆਣਾ ਵਲੋਂ ਰਸਮੀ ਤੌਰ ‘ਤੇ ਅੱਜ ਆਪਣਾ-ਆਪਣਾ ਅਹੁਦਾ ਲਿਆ ਹੈ, ਜਿਨ੍ਹਾਂ ਦੀ ਤਾਜਪੋਸ਼ੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਿਖੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਾਰਟੀ ਦੇ ਵੱਖ-ਵੱਖ ਜ਼ੋਨਾਂ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਚੇਅਰਮੈਨ ਤੇ ਮੈਂਬਰ, ਸੀਨੀਅਰ ਆਗੂਆਂ ਸਮੇਤ ਪਾਰਟੀ ਦੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਅਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸਵਰਨ ਸਿੰਘ ਪੂਹਲੀ ਅਤੇ ਉੱਪ-ਚੇਅਰਪਰਸਨ ਜਸਕਰਨ ਕੌਰ ਬੱਲੂਆਣਾ ਨੂੰ ਉਨ੍ਹਾਂ ਦੇ ਅਹੁਦਿਆਂ ਦੀ ਕੁਰਸੀ ‘ਤੇ ਬਿਰਾਜਮਾਨ ਕਰਨ ਤੋਂ ਪਹਿਲਾਂ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ ਤੇ ਵਧਾਈ ਦਿੱਤੀ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਮੌਕੇ ਸੱਤਾਧਾਰੀ ਧਿਰ ਵਲੋਂ ਰੱਜ ਕੇ ਧੱਕੇਸ਼ਾਹੀ ਕੀਤੀ ਪਰ ਫੇਰ ਅਕਾਲੀ ਵਰਕਰਾਂ ਨੇ ਡਰ ਨਹੀਂ ਮੰਨਿਆ ਤੇ ਸ਼ਾਨਦਾਰ ਜਿੱਤ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਵਾਂਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿਚ ਵੀ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨੇ ਸਨ, ਪਰ ਸੱਤਾ ਦੇ ਨਸ਼ਾ ‘ਚ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਦਾ ਅਕਾਲੀ ਵਰਕਰ ਅਤੇ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਮੂੰਹ ਤੋੜ ਜਵਾਬ ਦੇਣਗੇ ਤੇ ਆਪ ਨੂੰ ਚਲਦਾ ਕਰਨਗੇ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਗੁਰਚਰਨ ਸਿੰਘ, ਬਲਕਰਨ ਸਿੰਘ ਬੱਲਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸੂਬਾ ਸਿੰਘ ਬਾਦਲ, ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਜੱਗਾ ਕਲਿਆਣ, ਸੁਸ਼ੀਲ ਕੁਮਾਰ ਗੋਲਡੀ, ਇਕਬਾਲ ਸਿੰਘ ਬਬਲੀ ਢਿੱਲੋਂ, ਬਲਜੀਤ ਸਿੰਘ ਬੀੜ ਬਹਿਮਣ, ਡਾ. ਦਲਜੀਤ ਸਿੰਘ ਗੁਰੂ, ਚਮਕੌਰ ਸਿੰਘ ਮਾਨ, ਗੁਰਸੇਵਕ ਸਿੰਘ ਮਾਨ, ਗੁਰਜਿੰਦਰ ਸਿੰਘ ਭਾਈਕਾ, ਠੇਕੇਦਾਰ ਨਛੱਤਰ ਸਿੰਘ, ਗੁਰਇਕਬਾਲ ਸਿੰਘ ਸੈਣੇਵਾਲਾ, ਹਰਵਿੰਦਰ ਸ਼ਰਮਾ ਗੰਜ਼ੂ, ਡਾ. ਓਮ ਪ੍ਰਕਾਸ਼ ਸ਼ਰਮਾ, ਗਰਦੌਰ ਸਿੰਘ ਸੰਧੂ, ਸਵਰਨ ਸਿੰਘ ਆਕਲੀਆ, ਅਮਰਜੀਤ ਸਿੰਘ ਜੰਡਾਂਵਾਲਾ, ਹਰਦਿਆਲ ਸਿੰਘ ਮਿੱਠੂ ਚਾਉਕੇ, ਸਿਕੰਦਰ ਸਿੰਘ ਬੇਗਾ, ਕੁਲਦੀਪ ਵੜਿੰਗ ਦਿਓੁਣ, ਜਗਦੀਪ ਸਿੰਘ ਗਹਿਰੀ ਆਦਿ ਮੌਜੂਦ ਸਨ।