ਸੜਕ ਦੁਰਘਟਨਾ ’ਚ ਦੋ ਨੌਜਵਾਨ ਜ਼ਖ਼ਮੀ ਅਤੇ ਇਕ ਬਜ਼ੁਰਗ ਦੀ ਮੌਤ
ਬਠਿੰਡਾ, 15 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾ ਹੋਣ ਕਾਰਨ ਗੰਭੀਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਇਕ ਘਟਨਾ ਅਮਰੀਕ ਸਿੰਘ ਰੋਡ ’ਤੇ ਐਸ ਐਸ ਡੀ ਗਰਲਜ਼ ਕਾਲਜ ਨੇੜੇ ਵਾਪਰੀ, ਜਿੱਥੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਬਜ਼ੁਰਗ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ।
ਬਠਿੰਡਾ, 15 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾ ਹੋਣ ਕਾਰਨ ਗੰਭੀਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਇਕ ਘਟਨਾ ਅਮਰੀਕ ਸਿੰਘ ਰੋਡ ’ਤੇ ਐਸ ਐਸ ਡੀ ਗਰਲਜ਼ ਕਾਲਜ ਨੇੜੇ ਵਾਪਰੀ, ਜਿੱਥੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਬਜ਼ੁਰਗ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਬਜ਼ੁਰਗ ਵਿਅਕਤੀ ਦੀ ਗੰਭੀਰ ਹਾਲਤ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਆਦਰਸ਼ ਨਗਰ ਦੇ ਰਹਿਣ ਵਾਲੇ ਮਹਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਇਲਾਵਾ ਮਲੋਟ ਰੋਡ ’ਤੇ ਥਰਮਲ ਪਲਾਂਟ ਗੇਟ ਨੇੜੇ ਐਕਟਿਵਾ ਫਿਸਲਣ ਕਾਰਨ ਐਕਟਿਵਾ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਬਿੱਟੂ ਸਿੰਘ ਅਤੇ ਜਸਵੀਰ ਸਿੰਘ ਵਾਸੀ ਕੋਟਕਪੂਰਾ ਦੇ ਰਹਿਣ ਵਾਲੇ ਹਨ।