ਇਕ ਮਹਿਲਾ ਤੇ ਉਸ ਦਾ ਸਾਥੀ 10 ਕਿੱਲੋ ਭੁੱਕੀ ਡੋਡੇ ਪੋਸਤ ਸਮੇਤ ਕਾਬੂ
ਸੰਗਤ ਮੰਡੀ, 15 ਸਤੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਨੇ ਇਕ ਮਹਿਲਾ ਅਤੇ ਉਸ ਦੇ ਸਾਥੀ ਨੂੰ 10 ਕਿੱਲੋ ਭੁੱਕੀ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਧਰਮਵੀਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਲਈ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ।
ਸੰਗਤ ਮੰਡੀ, 15 ਸਤੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਨੇ ਇਕ ਮਹਿਲਾ ਅਤੇ ਉਸ ਦੇ ਸਾਥੀ ਨੂੰ 10 ਕਿੱਲੋ ਭੁੱਕੀ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਧਰਮਵੀਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਲਈ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਉਹ ਪਿੰਡ ਪਥਰਾਲਾ ਤੋਂ ਕੱਚੇ ਰਸਤੇ ਪਿੰਡ ਜੋਗੇਵਾਲਾ ਨੂੰ ਜਾ ਰਹੇ ਸਨ ਤਾਂ ਇਕ ਸ਼ੱਕੀ ਆਦਮੀ ਤੇ ਔਰਤ ਜੋੜਾ ਬੈਠਾ ਪਲਾਸਟਿਕ ਦੇ ਬੈਗ ਦੀ ਫਰੋਲਾ ਫਰਾਲੀ ਕਰਦਾ ਦਿਖਾਈ ਦਿੱਤਾ। ਪੁਲਿਸ ਵਲੋਂ ਜਦੋਂ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿਚੋਂ 10 ਕਿੱਲੋ ਗ੍ਰਾਮ ਭੁੱਕੀ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਕਾਬੂ ਕੀਤੇ ਗਏ ਤਸਕਰਾਂ ਦੀ ਪਛਾਣ ਸਾਧੂ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਮਹਿਲਾ ਸਵਰਨ ਕੌਰ ਪਤਨੀ ਮੰਦਰ ਸਿੰਘ ਵਾਸੀ ਪਿੰਡ ਪਥਰਾਲਾ ਦੇ ਤੌਰ ’ਤੇ ਹੋਈ ਹੈ। ਜਿਨ੍ਹਾਂ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ।