15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਮ ਲੋਕ ਸੜਕ ਨਿਯਮਾਂ ਦੀ ਕਰਨ ਪਾਲਣਾ- ਡਿਪਟੀ ਕਮਿਸ਼ਨਰ

ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜਨਵਰੀ ਤੋਂ ਅਗਸਤ ਮਹੀਨੇ ਤੱਕ 54,339 ਚਲਾਨ ਕੱਟੇ ਗਏ ਹਨ ਅਤੇ ਇਨ੍ਹਾਂ ਰਾਹੀਂ 1,04,87,200 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹਾ ਪੱਧਰੀ ਰੋਡ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜਨਵਰੀ ਤੋਂ ਅਗਸਤ ਮਹੀਨੇ ਤੱਕ 54,339 ਚਲਾਨ ਕੱਟੇ ਗਏ ਹਨ ਅਤੇ ਇਨ੍ਹਾਂ ਰਾਹੀਂ 1,04,87,200 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹਾ ਪੱਧਰੀ ਰੋਡ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਬਲੈਕ ਸਪਾਟਸ ਅਤੇ ਟਰੈਫਿਕ ਸਮੱਸਿਆਵਾਂ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਡੀ. ਐਸ. ਪੀ. ਕਰਮਜੀਤ ਸਿੰਘ ਸੰਧਾਵਾਲੀਆ, ਟਰੈਫ਼ਿਕ ਇੰਚਾਰਜ ਮੇਜਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਆਤਮ-ਹੱਤਿਆ ਰੋਕਥਾਮ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਹਾਲ-ਏ-ਬਿਆਨ ਨਗਰ ਨਿਗਮ ਬਰਨਾਲਾ ਕਮਿਸ਼ਨਰ ਤੋਂ ਲੈ ਕੇ ਸਾਰੇ ਵੱਡੇ ਅਹੁਦਿਆਂ ’ਤੇ ਤਾਇਨਾਤ ਹਨ ਵਾਧੂ ਚਾਰਜ ਵਾਲੇ ਅਧਿਕਾਰੀ
Ad Position 24