ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਇੰਜੀਨੀਅਰ ਦਿਵਸ-2026 ਮੌਕੇ ਵਿਸ਼ੇਸ਼ ਸਮਾਗਮ
ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ ਵਿਭਾਗ, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਭਾਗ ਅਤੇ ਏ. ਆਈ.
ਮ
ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਤਸਵੀਰ: ਲਵਲੀ
16-09-2026
ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ ਵਿਭਾਗ, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਭਾਗ ਅਤੇ ਏ.ਆਈ.ਸੀ.ਟੀ.ਈ. ਆਈਡੀਆ ਲੈਬ ਵਲੋਂ ਕਾਰਜਕਾਰੀ ਵਾਇਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਦੀ ਸਰਪ੍ਰਸਤੀ ਹੇਠ ਇੰਜੀਨੀਅਰ ਦਿਵਸ-2026 ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਕਾਰਜਕਾਰੀ ਵਾਇਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਵਲੋਂ ਮੁੱਖ ਮਹਿਮਾਨ ਰੋਟੇਰੀਅਨ ਡੀ.ਪੀ. ਸਿੰਘ, ਹਿਊਮਨ ਕੈਪੀਟਲ ਟਰਾਂਸਫਾਰਮੇਸ਼ਨ ਲੀਡਰ ਅਤੇ ਸੀ-ਸੂਟ ਐਡਵਾਈਜ਼ਰ, ਅਤੇ ਵਿਸ਼ੇਸ਼ ਮਹਿਮਾਨ ਇੰਜੀਨੀਅਰ ਅਨਹਦ ਸਿੰਘ ਵਾਸਨ, ਇੰਪੀਰੀਅਲ ਕਾਲਜ ਲੰਡਨ, ਯੂ.ਕੇ. ਦੀ ਮੌਜੂਦਗੀ ਵਿਚ ਪੌਦਿਆਂ ਨੂੰ ਪਾਣੀ ਦੇਣ ਦੀ ਰਸਮ ਨਾਲ ਹੋਈ। ਮੁੱਖ ਮਹਿਮਾਨ ਰੋਟੇਰੀਅਨ ਡੀ.ਪੀ. ਸਿੰਘ ਨੇ ‘ਏ.ਆਈ. ਯੁੱਗ ਵਿਚ ਸਫ਼ਲ ਕਿਵੇਂ ਹੋਈਏ’ ਵਿਸ਼ੇ ’ਤੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਕਾਰਨ ਕੰਮ ਕਰਨ ਦੇ ਢੰਗ ਤੇਜ਼ੀ ਨਾਲ ਬਦਲ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੱਸਿਆਵਾਂ ਦੇ ਹੱਲ ਲੱਭਣ, ਬਦਲਦੀਆਂ ਸਥਿਤੀਆਂ ਅਨੁਸਾਰ ਆਪਣੇ ਆਪ ਨੂੰ ਢਾਲਣ ਅਤੇ ਲਗਾਤਾਰ ਸਿੱਖਦੇ ਰਹਿਣ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਇੰਜੀਨੀਅਰ ਅਨਹਦ ਸਿੰਘ ਵਾਸਨ ਨੇ ‘ਇੰਜੀਨੀਅਰਿੰਗ ਸਮੱਸਿਆਵਾਂ ਨੂੰ ਵਪਾਰਕ ਮੌਕਿਆਂ ਵਿਚ ਬਦਲਣਾ’ ਵਿਸ਼ੇ ’ਤੇ ਮਾਹਿਰ ਲੈਕਚਰ ਦਿੱਤਾ। ਆਪਣੇ ਪ੍ਰਧਾਨਗੀ ਸੰਬੋਧਨ ਵਿਚ ਕਾਰਜਕਾਰੀ ਵਾਇਸ ਚਾਂਸਲਰ ਪ੍ਰੋ: ਰਾਮਕ੍ਰਿਸ਼ਨ ਵੁਸਿਰਿਕਾ ਨੇ ਆਰਥਿਕ ਵਿਕਾਸ ਵਿਚ ਇੰਜੀਨੀਅਰਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਯੋਗ, ਖੋਜ, ਉਚ ਸਿੱਖਿਆ, ਉਦਮਤਾ ਅਤੇ ਸਟਾਰਟਅੱਪ ਦੇ ਖੇਤਰਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਨਵੀਨਤਾ ਤੇ ਪੇਟੈਂਟ ਵਿਕਾਸ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਰਜਿਸਟਰਾਰ ਡਾ. ਵਿਜੈ ਸ਼ਰਮਾ ਨੇ ਕਿਹਾ ਕਿ ਇੰਜੀਨੀਅਰ ਵਿਚਾਰਾਂ ਨੂੰ ਹਕੀਕਤ ਵਿਚ ਬਦਲਣ ਦਾ ਕੰਮ ਕਰਦੇ ਹਨ। ਸਮਾਗਮ ਦੀ ਸ਼ੁਰੂਆਤ ਵਿਚ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪ੍ਰੋ. ਸਤਵਿੰਦਰ ਸਿੰਘ, ਮੁਖੀ, ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ ਵਿਭਾਗ ਅਤੇ ਪ੍ਰੋਗਰਾਮ ਕੋਆਰਡੀਨੇਟਰ, ਨੇ ਯੂਨੀਵਰਸਿਟੀ ਵੱਲੋਂ ਕਰਵਾਈਆਂ ਗਈਆਂ ਟੈਕਕਵੈਸਟ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵੱਖ-ਵੱਖ ਟੈਕਕਵੈਸਟ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਭਾਗੀਦਾਰੀ ਲਈ ਵਿਦਿਆਰਥੀਆਂ ਨੂੰ ਇਨਾਮ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਸਕੂਲ ਆਫ਼ ਕੰਪਿਊਟਰ ਸਾਇੰਸ ਅਤੇ ਟੈਕਨੋਲੋਜੀ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਰਹੇ।