15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਰਥਿਕ ਵਿਕਾਸ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਰਾਸ਼ਟਰੀ ਕਾਨਫ਼ਰੰਸ ਸਫਲਤਾਪੂਰਵਕ ਸਮਾਪਤ

ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐੱਸ.ਐੱਸ.ਆਰ) ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਜੀ.ਐੱਸ.ਟੀ. ਸੁਧਾਰਾਂ ਤੋਂ ਬਾਅਦ ਵਿਕਾਸ ਦੀਆਂ ਸੰਭਾਵਨਾਵਾਂ: ਖੇਤਰ ਅਨੁਸਾਰ ਵਿਸ਼ਲੇਸ਼ਣ’ ઠ ਵਿਸ਼ੇ ‘ਤੇ ਦੋ-ਰੋਜ਼ਾ ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਇਸ ਕਾਨਫ਼ਰੰਸ ਵਿਚ ਦੇਸ਼ ਦੇ ਪ੍ਰਮੁੱਖ ਅਰਥ ਸ਼ਾਸਤਰੀਆਂ, ਖ਼ੋਜੀਆਂ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ 60 ਤੋਂ ਵੱਧ ਭਾਗੀਦਾਰਾਂ ਨੇ ਭਾਗ ਲਿਆ। ਕਾਨਫ਼ਰੰਸ ਦੀ ਸ਼ੁਰੂਆਤ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਅਤੇ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਆਕਿਬ ਮੁਜਤਬਾ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿਚ ਉਨ੍ਹਾਂ ਨੇ ਸਮਾਗਮ ਦੇ ਉਦੇਸ਼ਾਂ ਬਾਰੇ ਚਾਨਣਾ ਪਾਇਆ। ਭਾਰਤ ਸਰਕਾਰ ਦੇ ਸਾਬਕਾ ਮੁੱਖ ਆਰਥਿਕ ਸਲਾਹਕਾਰ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਅਰਵਿੰਦ ਵਿਰਮਾਨੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਜੀ.ਐੱਸ.ਟੀ. ਦੇ ਭਾਰਤੀ ਅਰਥਵਿਵਸਥਾ ‘ਤੇ ਪਏ ਪ੍ਰਭਾਵਾਂ ‘ਤੇ ਮੁੱਖ ਭਾਸ਼ਣ ਦਿੱਤਾ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਡਾ. ਚਰਨ ਸਿੰਘ ਨੇ ‘ਵਿਕਸਿਤ ਭਾਰਤ’ ਅਤੇ ਟਿਕਾਊ ਆਰਥਿਕ ਵਿਕਾਸ ਵਿਚ ਜੀ.ਐੱਸ.ਟੀ. ਸੁਧਾਰਾਂ ਦੀ ਮਹੱਤਤਾ ‘ਤੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਦੋ-ਰੋਜ਼ਾ ਸਮਾਗਮ ਦੌਰਾਨ ਆਈ.ਆਈ.ਟੀ. ਜੰਮੂ ਤੋਂ ਪ੍ਰੋ. ਮੀਨਾਕਸ਼ੀ ਰਾਜੀਵ, ਕੇਂਦਰੀ ਯੂਨੀਵਰਸਿਟੀ ਜੰਮੂ ਤੋਂ ਡਾ. ਸ਼ਵੇਤਾ ਕੋਹਲੀ, ਸ੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਤੋਂ ਡਾ. ਪਵਿੱਤਰ ਕੁਮਾਰ ਜੇਨਾ, ਕੇਂਦਰੀ ਯੂਨੀਵਰਸਿਟੀ ਪੰਜਾਬ ਤੋਂ ਪ੍ਰੋ. ਸੰਦੀਪ ਕੌਰ ਅਤੇ ਸੀ.ਐੱਮ.ਏ. ਡਾ. ਅਨਿਲ ਸ਼ਰਮਾ ਨੇ ਜੀ.ਐੱਸ.ਟੀ. ਦੇ ਵੱਖ-ਵੱਖ ਆਰਥਿਕ, ਰਾਜਕੋਸ਼ੀ ਅਤੇ ਨੀਤੀਗਤ ਪਹਿਲੂਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਵੱਖ-ਵੱਖ ਸੰਸਥਾਵਾਂ ਤੋਂ ਆਏ ਖ਼ੋਜੀਆਂ ਨੇ ਆਪਣੇ ਖੋਜ ਪੱਤਰ ਵੀ ਪੇਸ਼ ਕੀਤੇ। ਉੱਪ ਕੁਲਪਤੀ ਪ੍ਰੋ.ਗੁਰਮੇਲ ਸਿੰਘ ਨੇ ਕੁਝ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਅੰਤ ਵਿਚ ਅਕਾਲ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਮੇਜਰ ਜਨਰਲ (ਸੇਵਾਮੁਕਤ) ਡਾ. ਜੀ.ਐੱਸ. ਲਾਂਬਾ ਨੇ ਧੰਨਵਾਦੀ ਮਤਾ ਪੇਸ਼ ਕੀਤਾ। ਜਦੋਂਕਿ ਡਾ. ਆਕਿਬ ਮੁਜਤਬਾ ਨੇ ਸਾਰੇ ਬੁਲਾਰਿਆਂ ਅਤੇ ਭਾਗੀਦਾਰਾਂ ਦਾ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਧੰਨਵਾਦ ਕਰਦਿਆਂ ਸਮਾਗਮ ਦੀ ਸਮਾਪਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੂਨੀਅਰ ਹਾਕੀ ਏਸ਼ੀਆ ਕੱਪ ’ਚ ਭਾਰਤ ਦਾ ਝੰਡਾ ਬੁਲੰਦ ਕਰਨ ਉਪਰੰਤ ਪੰਜਾਬੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾ... ਅਗਲੀ ਖ਼ਬਰ ਗੁਰਮਤਿ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਅੱਵਲ ਸਿਖਿਆਰਥੀ ਦਾ ਸਨਮਾਨ
Ad Position 24