15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਲੋਕਾਂ ਦੇ ਬੰਦ ਪਏ ਘਰਾਂ ’ਚੋਂ ਪਾਣੀ ਵਾਲੀਆਂ ਟੂਟੀਆਂ ਤੇ ਪਾਇਪਾਂ ਚੋਰੀ ਕਰਨ ਵਾਲੇ ਕਾਬੂ

ਬਠਿੰਡਾ, 15 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਅੰਦਰ ਲੋਕਾਂ ਦੇ ਬੰਦ ਪਏ ਘਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਘਰਾਂ ਦੀਆਂ ਪਾਣੀ ਵਾਲੀਆਂ ਟੂਟੀਆਂ ਅਤੇ ਪਾਇਪਾਂ ਵਗੈਰਾ ਨੂੰ ਚੋਰੀ ਕਰਨ ਵਾਲੇ ਗਰੋਹ ਨੂੰ ਆਖਰ ਬਠਿੰਡਾ ਨੇ ਕਾਬੂ ਕਰ ਲਿਆ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਅਰੁਣ ਮੁੰਡਨ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਠਿੰਡਾ, 15 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਅੰਦਰ ਲੋਕਾਂ ਦੇ ਬੰਦ ਪਏ ਘਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਘਰਾਂ ਦੀਆਂ ਪਾਣੀ ਵਾਲੀਆਂ ਟੂਟੀਆਂ ਅਤੇ ਪਾਇਪਾਂ ਵਗੈਰਾ ਨੂੰ ਚੋਰੀ ਕਰਨ ਵਾਲੇ ਗਰੋਹ ਨੂੰ ਆਖਰ ਬਠਿੰਡਾ ਨੇ ਕਾਬੂ ਕਰ ਲਿਆ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਅਰੁਣ ਮੁੰਡਨ ਡੀ.ਐਸ.ਪੀ. (ਸਿਟੀ-2) ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਸ਼ਹਿਰ ਵਿਚ ਲੋਕਾਂ ਦੇ ਬੰਦ ਪਏ ਘਰਾਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਜਿਸ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਪਹਿਚਾਣ ਅਮਰਜੀਤ ਸਿੰਘ ਵਾਸੀ ਨਵੀਂ ਬਸਤੀ ਅਤੇ ਸਾਗਰ ਵਾਸੀ ਕੱਚਾ ਧੋਬੀਆਣਾ ਬਠਿੰਡਾ ਵਜੋਂ ਹੋਈ ਹੈ ਤੇ ਉਨ੍ਹਾਂ ਦੇ ਖਿਲਾਫ ਥਾਣਾ ਸਿਵਲ ਲਾ ਈਨ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਚੋਰੀ ਕੀਤੀਆਂ ਪਾਣੀ ਵਾਲੀਆਂ ਟੂਟੀਆਂ ਅਤੇ ਪਾਣੀ ਵਾਲੀ ਪਾਈਪ ਨੂੰ ਬਰਾਮਦ ਕੀਤਾ ਹੈ। ਡੀ.ਐਸ.ਪੀ. ਨੇ ਕਿਹਾ ਕਿ ਹੋਰ ਪੁੱਛ ਗਿੱਛ ਲਈ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਮਾਲਵਾ ਜ਼ੋਨ ਦੀ ‘ਪੰਜਾਬ ਨਸ਼ਾ ਮੁਕਤ ਯਾਤਰਾ’ 21 ਨੂੰ- ਦਿਆਲ ਸੋਢੀ ਅਗਲੀ ਖ਼ਬਰ ਗੀਤਾ ਭਵਨ ਵਿਖੇ 11 ਅਕਤੂਬਰ ਤੋਂ ਹੋਵੇਗਾ ਰਾਮਲੀਲ੍ਹਾ ਦਾ ਮੰਚਨ
Ad Position 24