15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਥੇ: ਬਾਬਾ ਟੇਕ ਸਿੰਘ ਵਲੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ‘ਚ ਸੰਗਤਾਂ ਨੂੰ ਵਧੇਰੇ ਸ਼ਮੂਲੀਅਤ ਕਰਨ ਦੀ ਅਪੀਲ

ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੇ ਗਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਮੂਹ ਸਿੱਖ ਜਗਤ, ਖ਼ਾਸਕਰ ਨੌਜਵਾਨ ਪੀੜ੍ਹੀ ਨੂੰ ਇਸ ਮਾਰਚ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੁਨੇਹਾ ਦਿੱਤਾ ਹੈ । ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਖ਼ਾਲਸਾਈ ਜਾਹੋ-ਜਲਾਲ ਅਤੇ ਪੰਥਕ ਰਵਾਇਤਾਂ ਅਨੁਸਾਰ ਇਸ ਮਾਰਚ ਦਾ ਤੀਜਾ ਪੜਾਅ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ , ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਦੁਆਬਾ ਅਤੇ ਮਾਝਾ ਖੇਤਰ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚੋਂ ਲੰਘਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਜਾ ਕੇ ਸੰਪੂਰਨ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੇ ਗਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਮੂਹ ਸਿੱਖ ਜਗਤ, ਖ਼ਾਸਕਰ ਨੌਜਵਾਨ ਪੀੜ੍ਹੀ ਨੂੰ ਇਸ ਮਾਰਚ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੁਨੇਹਾ ਦਿੱਤਾ ਹੈ । ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਖ਼ਾਲਸਾਈ ਜਾਹੋ-ਜਲਾਲ ਅਤੇ ਪੰਥਕ ਰਵਾਇਤਾਂ ਅਨੁਸਾਰ ਇਸ ਮਾਰਚ ਦਾ ਤੀਜਾ ਪੜਾਅ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ , ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਦੁਆਬਾ ਅਤੇ ਮਾਝਾ ਖੇਤਰ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚੋਂ ਲੰਘਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਜਾ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਮਾਰਚ ਦੇ ਪਹਿਲੇ ਦੋ ਪੜਾਵਾਂ ਚ ਮੀਰੀ-ਪੀਰੀ ਦੇ ਸੰਕਲਪ ਅਤੇ ਗੁਰਮਤਿ ਦਾ ਸੁਨੇਹਾ ਘਰ-ਘਰ ਪਹੁੰਚਾਇਆ ਗਿਆ ਹੈ, ਲੱਖਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਖ਼ੰਡੇ-ਬਾਟੇ ਦੀ ਪਾਹੁਲ ਛਕ ਕੇ ਸਾਬਤ-ਸੂਰਤ ਹੋਣ, ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਨੂੰ ਤਿਆਗਣ । ਬਾਬਾ ਟੇਕ ਸਿੰਘ ਨੇ ਦੱਸਿਆ ਕਿ 17 ਸਤੰਬਰ ਨੂੰ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰ ਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਇਸ ਮਾਰਚ ਵਿਚ ਹਿੱਸਾ ਲੈਣ।
Ad Position 22
No active advertisement
ਪਿਛਲੀ ਖ਼ਬਰ ਬੀਬੀ ਬਾਦਲ ਦੀ ਅਗਵਾਈ ਹੇਠ ਫੂਲ ਵਿਖੇ ਰੋਸ ਪ੍ਰਦਰਸ਼ਨ 21 ਨੂੰ ਅਗਲੀ ਖ਼ਬਰ ਭਾਜਪਾ ਵਲੋਂ ਮਾਲਵਾ ਜ਼ੋਨ ਦੀ ‘ਪੰਜਾਬ ਨਸ਼ਾ ਮੁਕਤ ਯਾਤਰਾ’ 21 ਨੂੰ- ਦਿਆਲ ਸੋਢੀ
Ad Position 24